page 527
-
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥ਸੇਵਕ ਜਨ ਬਨੇ ਠਾਕੁਰ ਲਿਵ ਲਾਗੇ ॥ ਜੋ ਤੁਮਰਾ ਜਸੁ ਕਹਤੇ ਗੁਰਮਤਿ ਤਿਨ ਮੁਖ ਭਾਗ ਸਭਾਗੇ ॥੧॥ ਰਹਾਉ ॥ ਟੂਟੇ ਮਾਇਆ ਕੇ ਬੰਧਨ ਫਾਹੇ ਹਰਿ ਰਾਮ ਨਾਮ ਲਿਵ ਲਾਗੇ ॥ ਹਮਰਾ ਮਨੁ ਮੋਹਿਓ ਗੁਰ ਮੋਹਨਿ ਹਮ ਬਿਸਮ ਭਈ ਮੁਖਿ ਲਾਗੇ ॥੧॥ ਸਗਲੀ ਰੈਣਿ ਸੋਈ ਅੰਧਿਆਰੀ ਗੁਰ ਕਿੰਚਤ ਕਿਰਪਾ ਜਾਗੇ ॥ ਜਨ ਨਾਨਕ ਕੇ ਪ੍ਰਭ ਸੁੰਦਰ ਸੁਆਮੀ ਮੋਹਿ ਤੁਮ ਸਰਿ ਅਵਰੁ ਨ ਲਾਗੇ ॥੨॥੧॥
-
ਦੇਵਗੰਧਾਰੀ ॥ ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ ॥ ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥੧॥ ਰਹਾਉ ॥ ਪ੍ਰਿਅ ਕੇ ਬਚਨ ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ ॥ ਲਟੁਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥੧॥ ਏਕੋ ਪ੍ਰਿਉ ਸਖੀਆ ਸਭ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ ॥ ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ ਤਿਤੁ ਰਾਹਿ ਚਲੀ ॥੨॥੨॥
-
ਦੇਵਗੰਧਾਰੀ ॥ ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥ ਗੁਰਮੁਖਿ ਰੰਗਿ ਚਲੂਲੈ ਰਾਤੀ ਹਰਿ ਪ੍ਰੇਮ ਭੀਨੀ ਚੋਲੀਐ ॥੧॥ ਰਹਾਉ ॥ ਹਉ ਫਿਰਉ ਦਿਵਾਨੀ ਆਵਲ ਬਾਵਲ ਤਿਸੁ ਕਾਰਣਿ ਹਰਿ ਢੋਲੀਐ ॥ ਕੋਈ ਮੇਲੈ ਮੇਰਾ ਪ੍ਰੀਤਮੁ ਪਿਆਰਾ ਹਮ ਤਿਸ ਕੀ ਗੁਲ ਗੋਲੀਐ ॥੧॥ ਸਤਿਗੁਰੁ ਪੁਰਖੁ ਮਨਾਵਹੁ ਅਪੁਨਾ ਹਰਿ ਅੰਮ੍ਰਿਤੁ ਪੀ ਝੋਲੀਐ ॥ ਗੁਰ ਪ੍ਰਸਾਦਿ ਜਨ ਨਾਨਕ ਪਾਇਆ ਹਰਿ ਲਾਧਾ ਦੇਹ ਟੋਲੀਐ ॥੨॥੩॥
-
ਦੇਵਗੰਧਾਰੀ ॥ ਅਬ ਹਮ ਚਲੀ ਠਾਕੁਰ ਪਹਿ ਹਾਰਿ ॥ ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥ ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥ ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥ ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥ ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥