page 529
-
ਦੇਵਗੰਧਾਰੀ ॥ ਮਾਈ ਸੁਨਤ ਸੋਚ ਭੈ ਡਰਤ ॥ ਮੇਰ ਤੇਰ ਤਜਉ ਅਭਿਮਾਨਾ ਸਰਨਿ ਸੁਆਮੀ ਕੀ ਪਰਤ ॥੧॥ ਰਹਾਉ ॥ ਜੋ ਜੋ ਕਹੈ ਸੋਈ ਭਲ ਮਾਨਉ ਨਾਹਿ ਨ ਕਾ ਬੋਲ ਕਰਤ ॥ ਨਿਮਖ ਨ ਬਿਸਰਉ ਹੀਏ ਮੋਰੇ ਤੇ ਬਿਸਰਤ ਜਾਈ ਹਉ ਮਰਤ ॥੧॥ ਸੁਖਦਾਈ ਪੂਰਨ ਪ੍ਰਭੁ ਕਰਤਾ ਮੇਰੀ ਬਹੁਤੁ ਇਆਨਪ ਜਰਤ ॥ ਨਿਰਗੁਨਿ ਕਰੂਪਿ ਕੁਲਹੀਣ ਨਾਨਕ ਹਉ ਅਨਦ ਰੂਪ ਸੁਆਮੀ ਭਰਤ ॥੨॥੩॥
-
ਦੇਵਗੰਧਾਰੀ ॥ ਮਨ ਹਰਿ ਕੀਰਤਿ ਕਰਿ ਸਦਹੂੰ ॥ ਗਾਵਤ ਸੁਨਤ ਜਪਤ ਉਧਾਰੈ ਬਰਨ ਅਬਰਨਾ ਸਭਹੂੰ ॥੧॥ ਰਹਾਉ ॥ ਜਹ ਤੇ ਉਪਜਿਓ ਤਹੀ ਸਮਾਇਓ ਇਹ ਬਿਧਿ ਜਾਨੀ ਤਬਹੂੰ ॥ ਜਹਾ ਜਹਾ ਇਹ ਦੇਹੀ ਧਾਰੀ ਰਹਨੁ ਨ ਪਾਇਓ ਕਬਹੂੰ ॥੧॥ ਸੁਖੁ ਆਇਓ ਭੈ ਭਰਮ ਬਿਨਾਸੇ ਕ੍ਰਿਪਾਲ ਹੂਏ ਪ੍ਰਭ ਜਬਹੂ ॥ ਕਹੁ ਨਾਨਕ ਮੇਰੇ ਪੂਰੇ ਮਨੋਰਥ ਸਾਧਸੰਗਿ ਤਜਿ ਲਬਹੂੰ ॥੨॥੪॥
-
ਦੇਵਗੰਧਾਰੀ ॥ ਮਨ ਜਿਉ ਅਪੁਨੇ ਪ੍ਰਭ ਭਾਵਉ ॥ ਨੀਚਹੁ ਨੀਚੁ ਨੀਚੁ ਅਤਿ ਨਾਨ੍ਹ੍ਹਾ ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥ ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥ ਜਿਉ ਅਪੁਨੋ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥੧॥ ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥ ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥੨॥੫॥
-
ਦੇਵਗੰਧਾਰੀ ॥ ਪ੍ਰਭ ਜੀ ਤਉ ਪ੍ਰਸਾਦਿ ਭ੍ਰਮੁ ਡਾਰਿਓ ॥ ਤੁਮਰੀ ਕ੍ਰਿਪਾ ਤੇ ਸਭੁ ਕੋ ਅਪਨਾ ਮਨ ਮਹਿ ਇਹੈ ਬੀਚਾਰਿਓ ॥੧॥ ਰਹਾਉ ॥ ਕੋਟਿ ਪਰਾਧ ਮਿਟੇ ਤੇਰੀ ਸੇਵਾ ਦਰਸਨਿ ਦੂਖੁ ਉਤਾਰਿਓ ॥ ਨਾਮੁ ਜਪਤ ਮਹਾ ਸੁਖੁ ਪਾਇਓ ਚਿੰਤਾ ਰੋਗੁ ਬਿਦਾਰਿਓ ॥੧॥ ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਸਾਰਿਓ ॥ ਮਾਇਆ ਬੰਧ ਕਾਟੇ ਕਿਰਪਾ ਨਿਧਿ ਨਾਨਕ ਆਪਿ ਉਧਾਰਿਓ ॥੨॥੬॥
-
ਦੇਵਗੰਧਾਰੀ ॥ ਮਨ ਸਗਲ ਸਿਆਨਪ ਰਹੀ ॥ ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥ ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥੧॥ ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥ ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥੨॥੭॥
-
ਦੇਵਗੰਧਾਰੀ ਮਹਲਾ ੫ ॥ ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥ ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥ ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥ ਰੰਗਿ ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥੧॥ ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥ ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥੨॥੮॥