page 532
-
ਦੇਵਗੰਧਾਰੀ ਮਹਲਾ ੫ ॥ ਮਾਈ ਪ੍ਰਭ ਕੇ ਚਰਨ ਨਿਹਾਰਉ ॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਮਨ ਤੇ ਕਬਹੁ ਨ ਡਾਰਉ ॥੧॥ ਰਹਾਉ ॥ ਸਾਧੂ ਧੂਰਿ ਲਾਈ ਮੁਖਿ ਮਸਤਕਿ ਕਾਮ ਕ੍ਰੋਧ ਬਿਖੁ ਜਾਰਉ ॥ ਸਭ ਤੇ ਨੀਚੁ ਆਤਮ ਕਰਿ ਮਾਨਉ ਮਨ ਮਹਿ ਇਹੁ ਸੁਖੁ ਧਾਰਉ ॥੧॥ ਗੁਨ ਗਾਵਹ ਠਾਕੁਰ ਅਬਿਨਾਸੀ ਕਲਮਲ ਸਗਲੇ ਝਾਰਉ ॥ ਨਾਮ ਨਿਧਾਨੁ ਨਾਨਕ ਦਾਨੁ ਪਾਵਉ ਕੰਠਿ ਲਾਇ ਉਰਿ ਧਾਰਉ ॥੨॥੧੯॥
-
ਦੇਵਗੰਧਾਰੀ ਮਹਲਾ ੫ ॥ ਪ੍ਰਭ ਜੀਉ ਪੇਖਉ ਦਰਸੁ ਤੁਮਾਰਾ ॥ ਸੁੰਦਰ ਧਿਆਨੁ ਧਾਰੁ ਦਿਨੁ ਰੈਨੀ ਜੀਅ ਪ੍ਰਾਨ ਤੇ ਪਿਆਰਾ ॥੧॥ ਰਹਾਉ ॥ ਸਾਸਤ੍ਰ ਬੇਦ ਪੁਰਾਨ ਅਵਿਲੋਕੇ ਸਿਮ੍ਰਿਤਿ ਤਤੁ ਬੀਚਾਰਾ ॥ ਦੀਨਾ ਨਾਥ ਪ੍ਰਾਨਪਤਿ ਪੂਰਨ ਭਵਜਲ ਉਧਰਨਹਾਰਾ ॥੧॥ ਆਦਿ ਜੁਗਾਦਿ ਭਗਤ ਜਨ ਸੇਵਕ ਤਾ ਕੀ ਬਿਖੈ ਅਧਾਰਾ ॥ ਤਿਨ ਜਨ ਕੀ ਧੂਰਿ ਬਾਛੈ ਨਿਤ ਨਾਨਕੁ ਪਰਮੇਸਰੁ ਦੇਵਨਹਾਰਾ ॥੨॥੨੦॥
-
ਦੇਵਗੰਧਾਰੀ ਮਹਲਾ ੫ ॥ ਤੇਰਾ ਜਨੁ ਰਾਮ ਰਸਾਇਣਿ ਮਾਤਾ ॥ ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥੧॥ ਰਹਾਉ ॥ ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥ ਅਠਸਠਿ ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥੧॥ ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ ॥ ਸਗਲ ਸਮੂਹ ਲੈ ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥੨॥੨੧॥
-
ਦੇਵਗੰਧਾਰੀ ਮਹਲਾ ੫ ॥ ਮਾਈ ਗੁਰ ਬਿਨੁ ਗਿਆਨੁ ਨ ਪਾਈਐ ॥ ਅਨਿਕ ਪ੍ਰਕਾਰ ਫਿਰਤ ਬਿਲਲਾਤੇ ਮਿਲਤ ਨਹੀ ਗੋਸਾਈਐ ॥੧॥ ਰਹਾਉ ॥ ਮੋਹ ਰੋਗ ਸੋਗ ਤਨੁ ਬਾਧਿਓ ਬਹੁ ਜੋਨੀ ਭਰਮਾਈਐ ॥ ਟਿਕਨੁ ਨ ਪਾਵੈ ਬਿਨੁ ਸਤਸੰਗਤਿ ਕਿਸੁ ਆਗੈ ਜਾਇ ਰੂਆਈਐ ॥੧॥ ਕਰੈ ਅਨੁਗ੍ਰਹੁ ਸੁਆਮੀ ਮੇਰਾ ਸਾਧ ਚਰਨ ਚਿਤੁ ਲਾਈਐ ॥ ਸੰਕਟ ਘੋਰ ਕਟੇ ਖਿਨ ਭੀਤਰਿ ਨਾਨਕ ਹਰਿ ਦਰਸਿ ਸਮਾਈਐ ॥੨॥੨੨॥
-
ਦੇਵਗੰਧਾਰੀ ਮਹਲਾ ੫ ॥ ਠਾਕੁਰ ਹੋਏ ਆਪਿ ਦਇਆਲ ॥ ਭਈ ਕਲਿਆਣ ਅਨੰਦ ਰੂਪ ਹੋਈ ਹੈ ਉਬਰੇ ਬਾਲ ਗੁਪਾਲ ॥ ਰਹਾਉ ॥ ਦੁਇ ਕਰ ਜੋੜਿ ਕਰੀ ਬੇਨੰਤੀ ਪਾਰਬ੍ਰਹਮੁ ਮਨਿ ਧਿਆਇਆ ॥ ਹਾਥੁ ਦੇਇ ਰਾਖੇ ਪਰਮੇਸੁਰਿ ਸਗਲਾ ਦੁਰਤੁ ਮਿਟਾਇਆ ॥੧॥ ਵਰ ਨਾਰੀ ਮਿਲਿ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥ ਕਹੁ ਨਾਨਕ ਜਨ ਕਉ ਬਲਿ ਜਾਈਐ ਜੋ ਸਭਨਾ ਕਰੇ ਉਧਾਰੁ ॥੨॥੨੩॥