page 533
-
ੴ ਸਤਿਗੁਰ ਪ੍ਰਸਾਦਿ ॥ ਦੇਵਗੰਧਾਰੀ ਮਹਲਾ ੫ ॥ ਅਪੁਨੇ ਸਤਿਗੁਰ ਪਹਿ ਬਿਨਉ ਕਹਿਆ ॥ ਭਏ ਕ੍ਰਿਪਾਲ ਦਇਆਲ ਦੁਖ ਭੰਜਨ ਮੇਰਾ ਸਗਲ ਅੰਦੇਸਰਾ ਗਇਆ ॥ ਰਹਾਉ ॥ ਹਮ ਪਾਪੀ ਪਾਖੰਡੀ ਲੋਭੀ ਹਮਰਾ ਗੁਨੁ ਅਵਗੁਨੁ ਸਭੁ ਸਹਿਆ ॥ ਕਰੁ ਮਸਤਕਿ ਧਾਰਿ ਸਾਜਿ ਨਿਵਾਜੇ ਮੁਏ ਦੁਸਟ ਜੋ ਖਇਆ ॥੧॥ ਪਰਉਪਕਾਰੀ ਸਰਬ ਸਧਾਰੀ ਸਫਲ ਦਰਸਨ ਸਹਜਇਆ ॥ ਕਹੁ ਨਾਨਕ ਨਿਰਗੁਣ ਕਉ ਦਾਤਾ ਚਰਣ ਕਮਲ ਉਰ ਧਰਿਆ ॥੨॥੨੪॥
-
ਦੇਵਗੰਧਾਰੀ ਮਹਲਾ ੫ ॥ ਅਨਾਥ ਨਾਥ ਪ੍ਰਭ ਹਮਾਰੇ ॥ ਸਰਨਿ ਆਇਓ ਰਾਖਨਹਾਰੇ ॥ ਰਹਾਉ ॥ ਸਰਬ ਪਾਖ ਰਾਖੁ ਮੁਰਾਰੇ ॥ ਆਗੈ ਪਾਛੈ ਅੰਤੀ ਵਾਰੇ ॥੧॥ ਜਬ ਚਿਤਵਉ ਤਬ ਤੁਹਾਰੇ ॥ ਉਨ ਸਮ੍ਹ੍ਹਾਰਿ ਮੇਰਾ ਮਨੁ ਸਧਾਰੇ ॥੨॥ ਸੁਨਿ ਗਾਵਉ ਗੁਰ ਬਚਨਾਰੇ ॥ ਬਲਿ ਬਲਿ ਜਾਉ ਸਾਧ ਦਰਸਾਰੇ ॥੩॥ ਮਨ ਮਹਿ ਰਾਖਉ ਏਕ ਅਸਾਰੇ ॥ ਨਾਨਕ ਪ੍ਰਭ ਮੇਰੇ ਕਰਨੈਹਾਰੇ ॥੪॥੨੫॥
-
ਦੇਵਗੰਧਾਰੀ ਮਹਲਾ ੫ ॥ ਪ੍ਰਭ ਇਹੈ ਮਨੋਰਥੁ ਮੇਰਾ ॥ ਕ੍ਰਿਪਾ ਨਿਧਾਨ ਦਇਆਲ ਮੋਹਿ ਦੀਜੈ ਕਰਿ ਸੰਤਨ ਕਾ ਚੇਰਾ ॥ ਰਹਾਉ ॥ ਪ੍ਰਾਤਹਕਾਲ ਲਾਗਉ ਜਨ ਚਰਨੀ ਨਿਸ ਬਾਸੁਰ ਦਰਸੁ ਪਾਵਉ ॥ ਤਨੁ ਮਨੁ ਅਰਪਿ ਕਰਉ ਜਨ ਸੇਵਾ ਰਸਨਾ ਹਰਿ ਗੁਨ ਗਾਵਉ ॥੧॥ ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤਸੰਗਿ ਨਿਤ ਰਹੀਐ ॥ ਏਕੁ ਅਧਾਰੁ ਨਾਮੁ ਧਨੁ ਮੋਰਾ ਅਨਦੁ ਨਾਨਕ ਇਹੁ ਲਹੀਐ ॥੨॥੨੬॥
-
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥
-
ਦੇਵਗੰਧਾਰੀ ੫ ॥ ਦਰਸਨ ਨਾਮ ਕਉ ਮਨੁ ਆਛੈ ॥ ਭ੍ਰਮਿ ਆਇਓ ਹੈ ਸਗਲ ਥਾਨ ਰੇ ਆਹਿ ਪਰਿਓ ਸੰਤ ਪਾਛੈ ॥੧॥ ਰਹਾਉ ॥ ਕਿਸੁ ਹਉ ਸੇਵੀ ਕਿਸੁ ਆਰਾਧੀ ਜੋ ਦਿਸਟੈ ਸੋ ਗਾਛੈ ॥ ਸਾਧਸੰਗਤਿ ਕੀ ਸਰਨੀ ਪਰੀਐ ਚਰਣ ਰੇਨੁ ਮਨੁ ਬਾਛੈ ॥੧॥ ਜੁਗਤਿ ਨ ਜਾਨਾ ਗੁਨੁ ਨਹੀ ਕੋਈ ਮਹਾ ਦੁਤਰੁ ਮਾਇ ਆਛੈ ॥ ਆਇ ਪਇਓ ਨਾਨਕ ਗੁਰ ਚਰਨੀ ਤਉ ਉਤਰੀ ਸਗਲ ਦੁਰਾਛੈ ॥੨॥੨॥੨੮॥