page 537
-
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਰਾਗੁ ਬਿਹਾਗੜਾ ਚਉਪਦੇ ਮਹਲਾ ੫ ਘਰੁ ੨ ॥ਦੂਤਨ ਸੰਗਰੀਆ ॥ ਭੁਇਅੰਗਨਿ ਬਸਰੀਆ ॥ ਅਨਿਕ ਉਪਰੀਆ ॥੧॥ ਤਉ ਮੈ ਹਰਿ ਹਰਿ ਕਰੀਆ ॥ ਤਉ ਸੁਖ ਸਹਜਰੀਆ ॥੧॥ ਰਹਾਉ ॥ ਮਿਥਨ ਮੋਹਰੀਆ ॥ ਅਨ ਕਉ ਮੇਰੀਆ ॥ ਵਿਚਿ ਘੂਮਨ ਘਿਰੀਆ ॥੨॥ ਸਗਲ ਬਟਰੀਆ ॥ ਬਿਰਖ ਇਕ ਤਰੀਆ ॥ ਬਹੁ ਬੰਧਹਿ ਪਰੀਆ ॥੩॥ ਥਿਰੁ ਸਾਧ ਸਫਰੀਆ ॥ ਜਹ ਕੀਰਤਨੁ ਹਰੀਆ ॥ ਨਾਨਕ ਸਰਨਰੀਆ ॥੪॥੧॥
-
ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਹਾਗੜਾ ਮਹਲਾ ੯ ॥ ਹਰਿ ਕੀ ਗਤਿ ਨਹਿ ਕੋਊ ਜਾਨੈ ॥ ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥ ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥ ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥ ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥ ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥ ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥ ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥
-
ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥