page 542
-
ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥ ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥ ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥ ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨ੍ਹ੍ਹਾ ਰੈਣਿ ਦਿਨੁ ਲਿਵ ਲਾਈਐ ॥ ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥ ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥੨॥
-
ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥ ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥ ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥ ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ ਅੰਕਿ ਸਮਾਵਏ ॥ ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥ ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਪੂਜੇਹਾ ॥੩॥
-
ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥ ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥ ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥ ਮਿਟਿਆ ਅਧੇਰਾ ਦੂਖੁ ਨਾਠਾ ਅਮਿਉ ਹਰਿ ਰਸੁ ਚੋਇਆ ॥ ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥ ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ ॥੪॥੧॥
-
ਰਾਗੁ ਬਿਹਾਗੜਾ ਮਹਲਾ ੫ ॥ ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥
-
ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ ਨ ਧੀਜੀਐ ॥ ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥੨॥