page 545
-
ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥
-
ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥
-
ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥
-
ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥
-
ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥