page 553
-
ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
-
ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥
-
ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥
-
ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥
-
ਸਲੋਕੁ ਮਃ ੩ ॥ ਏਹਾ ਸੰਧਿਆ ਪਰਵਾਣੁ ਹੈ ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥ ਹਰਿ ਸਿਉ ਪ੍ਰੀਤਿ ਊਪਜੈ ਮਾਇਆ ਮੋਹੁ ਜਲਾਵੈ ॥ ਗੁਰ ਪਰਸਾਦੀ ਦੁਬਿਧਾ ਮਰੈ ਮਨੂਆ ਅਸਥਿਰੁ ਸੰਧਿਆ ਕਰੇ ਵੀਚਾਰੁ ॥ ਨਾਨਕ ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਰੁ ॥੧॥
-
ਮਃ ੩ ॥ ਪ੍ਰਿਉ ਪ੍ਰਿਉ ਕਰਤੀ ਸਭੁ ਜਗੁ ਫਿਰੀ ਮੇਰੀ ਪਿਆਸ ਨ ਜਾਇ ॥ ਨਾਨਕ ਸਤਿਗੁਰਿ ਮਿਲਿਐ ਮੇਰੀ ਪਿਆਸ ਗਈ ਪਿਰੁ ਪਾਇਆ ਘਰਿ ਆਇ ॥੨॥
-
ਪਉੜੀ ॥ ਆਪੇ ਤੰਤੁ ਪਰਮ ਤੰਤੁ ਸਭੁ ਆਪੇ ਆਪੇ ਠਾਕੁਰੁ ਦਾਸੁ ਭਇਆ ॥ ਆਪੇ ਦਸ ਅਠ ਵਰਨ ਉਪਾਇਅਨੁ ਆਪਿ ਬ੍ਰਹਮੁ ਆਪਿ ਰਾਜੁ ਲਇਆ ॥ ਆਪੇ ਮਾਰੇ ਆਪੇ ਛੋਡੈ ਆਪੇ ਬਖਸੇ ਕਰੇ ਦਇਆ ॥ ਆਪਿ ਅਭੁਲੁ ਨ ਭੁਲੈ ਕਬ ਹੀ ਸਭੁ ਸਚੁ ਤਪਾਵਸੁ ਸਚੁ ਥਿਆ ॥ ਆਪੇ ਜਿਨਾ ਬੁਝਾਏ ਗੁਰਮੁਖਿ ਤਿਨ ਅੰਦਰਹੁ ਦੂਜਾ ਭਰਮੁ ਗਇਆ ॥੧੩॥
-
ਸਲੋਕੁ ਮਃ ੫ ॥ ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥ ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੂਣੀ ਦੇਹ ॥੧॥