page 557
-
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਰਾਗੁ ਵਡਹੰਸੁ ਮਹਲਾ ੧ ਘਰੁ ੧ ॥ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ ॥ ਜੋ ਰਤੇ ਸਹਿ ਆਪਣੈ ਤਿਨ ਭਾਵੈ ਸਭੁ ਕੋਇ ॥੧॥ ਹਉ ਵਾਰੀ ਵੰਞਾ ਖੰਨੀਐ ਵੰਞਾ ਤਉ ਸਾਹਿਬ ਕੇ ਨਾਵੈ ॥੧॥ ਰਹਾਉ ॥ ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾ ਕਾ ਨਾਉ ॥ ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ ॥੨॥ ਮੈ ਕੀ ਨਦਰਿ ਨ ਆਵਹੀ ਵਸਹਿ ਹਭੀਆਂ ਨਾਲਿ ॥ ਤਿਖਾ ਤਿਹਾਇਆ ਕਿਉ ਲਹੈ ਜਾ ਸਰ ਭੀਤਰਿ ਪਾਲਿ ॥੩॥ ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ ॥ ਮਨ ਤੇ ਧੋਖਾ ਤਾ ਲਹੈ ਜਾ ਸਿਫਤਿ ਕਰੀ ਅਰਦਾਸਿ ॥੪॥੧॥
-
ਵਡਹੰਸੁ ਮਹਲਾ ੧ ॥ ਗੁਣਵੰਤੀ ਸਹੁ ਰਾਵਿਆ ਨਿਰਗੁਣਿ ਕੂਕੇ ਕਾਇ ॥ ਜੇ ਗੁਣਵੰਤੀ ਥੀ ਰਹੈ ਤਾ ਭੀ ਸਹੁ ਰਾਵਣ ਜਾਇ ॥੧॥ ਮੇਰਾ ਕੰਤੁ ਰੀਸਾਲੂ ਕੀ ਧਨ ਅਵਰਾ ਰਾਵੇ ਜੀ ॥੧॥ ਰਹਾਉ ॥ ਕਰਣੀ ਕਾਮਣ ਜੇ ਥੀਐ ਜੇ ਮਨੁ ਧਾਗਾ ਹੋਇ ॥ ਮਾਣਕੁ ਮੁਲਿ ਨ ਪਾਈਐ ਲੀਜੈ ਚਿਤਿ ਪਰੋਇ ॥੨॥ ਰਾਹੁ ਦਸਾਈ ਨ ਜੁਲਾਂ ਆਖਾਂ ਅੰਮੜੀਆਸੁ ॥ ਤੈ ਸਹ ਨਾਲਿ ਅਕੂਅਣਾ ਕਿਉ ਥੀਵੈ ਘਰ ਵਾਸੁ ॥੩॥ ਨਾਨਕ ਏਕੀ ਬਾਹਰਾ ਦੂਜਾ ਨਾਹੀ ਕੋਇ ॥ ਤੈ ਸਹ ਲਗੀ ਜੇ ਰਹੈ ਭੀ ਸਹੁ ਰਾਵੈ ਸੋਇ ॥੪॥੨॥
-
ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥