page 563
-
ਵਡਹੰਸੁ ਮਃ ੫ ॥ ਅੰਤਰਜਾਮੀ ਸੋ ਪ੍ਰਭੁ ਪੂਰਾ ॥ ਦਾਨੁ ਦੇਇ ਸਾਧੂ ਕੀ ਧੂਰਾ ॥੧॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਤੇਰੀ ਓਟ ਪੂਰਨ ਗੋਪਾਲਾ ॥੧॥ ਰਹਾਉ ॥ ਜਲਿ ਥਲਿ ਮਹੀਅਲਿ ਰਹਿਆ ਭਰਪੂਰੇ ॥ ਨਿਕਟਿ ਵਸੈ ਨਾਹੀ ਪ੍ਰਭੁ ਦੂਰੇ ॥੨॥ ਜਿਸ ਨੋ ਨਦਰਿ ਕਰੇ ਸੋ ਧਿਆਏ ॥ ਆਠ ਪਹਰ ਹਰਿ ਕੇ ਗੁਣ ਗਾਏ ॥੩॥ ਜੀਅ ਜੰਤ ਸਗਲੇ ਪ੍ਰਤਿਪਾਰੇ ॥ ਸਰਨਿ ਪਰਿਓ ਨਾਨਕ ਹਰਿ ਦੁਆਰੇ ॥੪॥੪॥
-
ਵਡਹੰਸੁ ਮਹਲਾ ੫ ॥ ਤੂ ਵਡ ਦਾਤਾ ਅੰਤਰਜਾਮੀ ॥ ਸਭ ਮਹਿ ਰਵਿਆ ਪੂਰਨ ਪ੍ਰਭ ਸੁਆਮੀ ॥੧॥ ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥ ਹਉ ਸੁਣਿ ਸੁਣਿ ਜੀਵਾ ਨਾਮੁ ਤੁਮਾਰਾ ॥੧॥ ਰਹਾਉ ॥ ਤੇਰੀ ਸਰਣਿ ਸਤਿਗੁਰ ਮੇਰੇ ਪੂਰੇ ॥ ਮਨੁ ਨਿਰਮਲੁ ਹੋਇ ਸੰਤਾ ਧੂਰੇ ॥੨॥ ਚਰਨ ਕਮਲ ਹਿਰਦੈ ਉਰਿ ਧਾਰੇ ॥ ਤੇਰੇ ਦਰਸਨ ਕਉ ਜਾਈ ਬਲਿਹਾਰੇ ॥੩॥ ਕਰਿ ਕਿਰਪਾ ਤੇਰੇ ਗੁਣ ਗਾਵਾ ॥ ਨਾਨਕ ਨਾਮੁ ਜਪਤ ਸੁਖੁ ਪਾਵਾ ॥੪॥੫॥
-
ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥
-
ਵਡਹੰਸੁ ਮਹਲਾ ੫ ॥ ਵਿਸਰੁ ਨਾਹੀ ਪ੍ਰਭ ਦੀਨ ਦਇਆਲਾ ॥ ਤੇਰੀ ਸਰਣਿ ਪੂਰਨ ਕਿਰਪਾਲਾ ॥੧॥ ਰਹਾਉ ॥ ਜਹ ਚਿਤਿ ਆਵਹਿ ਸੋ ਥਾਨੁ ਸੁਹਾਵਾ ॥ ਜਿਤੁ ਵੇਲਾ ਵਿਸਰਹਿ ਤਾ ਲਾਗੈ ਹਾਵਾ ॥੧॥ ਤੇਰੇ ਜੀਅ ਤੂ ਸਦ ਹੀ ਸਾਥੀ ॥ ਸੰਸਾਰ ਸਾਗਰ ਤੇ ਕਢੁ ਦੇ ਹਾਥੀ ॥੨॥ ਆਵਣੁ ਜਾਣਾ ਤੁਮ ਹੀ ਕੀਆ ॥ ਜਿਸੁ ਤੂ ਰਾਖਹਿ ਤਿਸੁ ਦੂਖੁ ਨ ਥੀਆ ॥੩॥ ਤੂ ਏਕੋ ਸਾਹਿਬੁ ਅਵਰੁ ਨ ਹੋਰਿ ॥ ਬਿਨਉ ਕਰੈ ਨਾਨਕੁ ਕਰ ਜੋਰਿ ॥੪॥੭॥
-
ਵਡਹੰਸੁ ਮਃ ੫ ॥ ਤੂ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥੧॥ ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥ ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥੨॥ ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥