page 565
-
ਵਡਹੰਸੁ ਮਹਲਾ ੩ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥ ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ ॥੧॥ ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ ॥ ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ ਸਚਾ ਨਾਉ ॥੧॥ ਰਹਾਉ ॥ ਜਿਹਵਾ ਸਚੀ ਸਚਿ ਰਤੀ ਤਨੁ ਮਨੁ ਸਚਾ ਹੋਇ ॥ ਬਿਨੁ ਸਾਚੇ ਹੋਰੁ ਸਾਲਾਹਣਾ ਜਾਸਹਿ ਜਨਮੁ ਸਭੁ ਖੋਇ ॥੨॥ ਸਚੁ ਖੇਤੀ ਸਚੁ ਬੀਜਣਾ ਸਾਚਾ ਵਾਪਾਰਾ ॥ ਅਨਦਿਨੁ ਲਾਹਾ ਸਚੁ ਨਾਮੁ ਧਨੁ ਭਗਤਿ ਭਰੇ ਭੰਡਾਰਾ ॥੩॥ ਸਚੁ ਖਾਣਾ ਸਚੁ ਪੈਨਣਾ ਸਚੁ ਟੇਕ ਹਰਿ ਨਾਉ ॥ ਜਿਸ ਨੋ ਬਖਸੇ ਤਿਸੁ ਮਿਲੈ ਮਹਲੀ ਪਾਏ ਥਾਉ ॥੪॥ ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਨ ਪਾਹਿ ॥ ਗੁਰਮੁਖਿ ਦਰਿ ਸਾਚੈ ਸਚਿਆਰ ਹਹਿ ਸਾਚੇ ਮਾਹਿ ਸਮਾਹਿ ॥੫॥ ਅੰਤਰੁ ਸਚਾ ਮਨੁ ਸਚਾ ਸਚੀ ਸਿਫਤਿ ਸਨਾਇ ॥ ਸਚੈ ਥਾਨਿ ਸਚੁ ਸਾਲਾਹਣਾ ਸਤਿਗੁਰ ਬਲਿਹਾਰੈ ਜਾਉ ॥੬॥ ਸਚੁ ਵੇਲਾ ਮੂਰਤੁ ਸਚੁ ਜਿਤੁ ਸਚੇ ਨਾਲਿ ਪਿਆਰੁ ॥ ਸਚੁ ਵੇਖਣਾ ਸਚੁ ਬੋਲਣਾ ਸਚਾ ਸਭੁ ਆਕਾਰੁ ॥੭॥ ਨਾਨਕ ਸਚੈ ਮੇਲੇ ਤਾ ਮਿਲੇ ਆਪੇ ਲਏ ਮਿਲਾਇ ॥ ਜਿਉ ਭਾਵੈ ਤਿਉ ਰਖਸੀ ਆਪੇ ਕਰੇ ਰਜਾਇ ॥੮॥੧॥
-
ਵਡਹੰਸੁ ਮਹਲਾ ੩ ॥ ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ ਸੰਤਾਵੈ ॥੧॥ ਵਾਹੁ ਵਾਹੁ ਸਹਜੇ ਗੁਣ ਰਵੀਜੈ ॥ ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥੧॥ ਰਹਾਉ ॥ ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥ ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥੨॥ ਏ ਮਨ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥ ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥੩॥ ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ ॥ ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥੪॥ ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ ॥ ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥੫॥ ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਹਰਿ ਨਾਮੁ ਧਿਆਇ ॥੬॥ ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥ ਹਰਿ ਕਾ ਨਾਮੁ ਸਦਾ ਸੁਖ ਸਾਗਰੁ ਸਾਚਾ ਸਬਦੁ ਨ ਭਾਇਆ ॥੭॥ ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥ ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨ੍ਹ੍ਹ ਪਾਇਆ ॥੮॥੨॥