HOME
RAAG INDEX
Scroll
page 572
ਵਡਹੰਸੁ ਮਹਲਾ ੪ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥ ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥ ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥ ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥ ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧ੍ਯ੍ਯਾਇਆ ॥ ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥ ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥ ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥ ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥ ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥ ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥ ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥ ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥ ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥