page 576
-
ਵਡਹੰਸੁ ਮਹਲਾ ੪ ॥ ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥ ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥ ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥ ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥ ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥ਦੇਹ ਕੰਚਨ ਜੀਨੁ ਸੁਵਿਨਾ ਰਾਮ ॥ ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥ ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥ ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥ ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥ ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥ ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥ ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥ ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥ ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥ ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥ ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥ ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥ ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥ ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥
-
ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥ ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥ ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥ ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥ ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥ ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥ ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥ ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥ ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥ ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥ ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥ ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥ ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥ ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥ ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥