page 58
-
ਸਿਰੀਰਾਗੁ ਮਹਲਾ ੧ ॥ ਸੁਣਿ ਮਨ ਭੂਲੇ ਬਾਵਰੇ ਗੁਰ ਕੀ ਚਰਣੀ ਲਾਗੁ ॥ ਹਰਿ ਜਪਿ ਨਾਮੁ ਧਿਆਇ ਤੂ ਜਮੁ ਡਰਪੈ ਦੁਖ ਭਾਗੁ ॥ ਦੂਖੁ ਘਣੋ ਦੋਹਾਗਣੀ ਕਿਉ ਥਿਰੁ ਰਹੈ ਸੁਹਾਗੁ ॥੧॥ ਭਾਈ ਰੇ ਅਵਰੁ ਨਾਹੀ ਮੈ ਥਾਉ ॥ ਮੈ ਧਨੁ ਨਾਮੁ ਨਿਧਾਨੁ ਹੈ ਗੁਰਿ ਦੀਆ ਬਲਿ ਜਾਉ ॥੧॥ ਰਹਾਉ ॥ ਗੁਰਮਤਿ ਪਤਿ ਸਾਬਾਸਿ ਤਿਸੁ ਤਿਸ ਕੈ ਸੰਗਿ ਮਿਲਾਉ ॥ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਨਾਵੈ ਮਰਿ ਜਾਉ ॥ ਮੈ ਅੰਧੁਲੇ ਨਾਮੁ ਨ ਵੀਸਰੈ ਟੇਕ ਟਿਕੀ ਘਰਿ ਜਾਉ ॥੨॥ ਗੁਰੂ ਜਿਨਾ ਕਾ ਅੰਧੁਲਾ ਚੇਲੇ ਨਾਹੀ ਠਾਉ ॥ ਬਿਨੁ ਸਤਿਗੁਰ ਨਾਉ ਨ ਪਾਈਐ ਬਿਨੁ ਨਾਵੈ ਕਿਆ ਸੁਆਉ ॥ ਆਇ ਗਇਆ ਪਛੁਤਾਵਣਾ ਜਿਉ ਸੁੰਞੈ ਘਰਿ ਕਾਉ ॥੩॥ ਬਿਨੁ ਨਾਵੈ ਦੁਖੁ ਦੇਹੁਰੀ ਜਿਉ ਕਲਰ ਕੀ ਭੀਤਿ ॥ ਤਬ ਲਗੁ ਮਹਲੁ ਨ ਪਾਈਐ ਜਬ ਲਗੁ ਸਾਚੁ ਨ ਚੀਤਿ ॥ ਸਬਦਿ ਰਪੈ ਘਰੁ ਪਾਈਐ ਨਿਰਬਾਣੀ ਪਦੁ ਨੀਤਿ ॥੪॥ ਹਉ ਗੁਰ ਪੂਛਉ ਆਪਣੇ ਗੁਰ ਪੁਛਿ ਕਾਰ ਕਮਾਉ ॥ ਸਬਦਿ ਸਲਾਹੀ ਮਨਿ ਵਸੈ ਹਉਮੈ ਦੁਖੁ ਜਲਿ ਜਾਉ ॥ ਸਹਜੇ ਹੋਇ ਮਿਲਾਵੜਾ ਸਾਚੇ ਸਾਚਿ ਮਿਲਾਉ ॥੫॥ ਸਬਦਿ ਰਤੇ ਸੇ ਨਿਰਮਲੇ ਤਜਿ ਕਾਮ ਕ੍ਰੋਧੁ ਅਹੰਕਾਰੁ ॥ ਨਾਮੁ ਸਲਾਹਨਿ ਸਦ ਸਦਾ ਹਰਿ ਰਾਖਹਿ ਉਰ ਧਾਰਿ ॥ ਸੋ ਕਿਉ ਮਨਹੁ ਵਿਸਾਰੀਐ ਸਭ ਜੀਆ ਕਾ ਆਧਾਰੁ ॥੬॥ ਸਬਦਿ ਮਰੈ ਸੋ ਮਰਿ ਰਹੈ ਫਿਰਿ ਮਰੈ ਨ ਦੂਜੀ ਵਾਰ ॥ ਸਬਦੈ ਹੀ ਤੇ ਪਾਈਐ ਹਰਿ ਨਾਮੇ ਲਗੈ ਪਿਆਰੁ ॥ ਬਿਨੁ ਸਬਦੈ ਜਗੁ ਭੂਲਾ ਫਿਰੈ ਮਰਿ ਜਨਮੈ ਵਾਰੋ ਵਾਰ ॥੭॥ ਸਭ ਸਾਲਾਹੈ ਆਪ ਕਉ ਵਡਹੁ ਵਡੇਰੀ ਹੋਇ ॥ ਗੁਰ ਬਿਨੁ ਆਪੁ ਨ ਚੀਨੀਐ ਕਹੇ ਸੁਣੇ ਕਿਆ ਹੋਇ ॥ ਨਾਨਕ ਸਬਦਿ ਪਛਾਣੀਐ ਹਉਮੈ ਕਰੈ ਨ ਕੋਇ ॥੮॥੮॥
-
ਸਿਰੀਰਾਗੁ ਮਹਲਾ ੧ ॥ ਬਿਨੁ ਪਿਰ ਧਨ ਸੀਗਾਰੀਐ ਜੋਬਨੁ ਬਾਦਿ ਖੁਆਰੁ ॥ ਨਾ ਮਾਣੇ ਸੁਖਿ ਸੇਜੜੀ ਬਿਨੁ ਪਿਰ ਬਾਦਿ ਸੀਗਾਰੁ ॥ ਦੂਖੁ ਘਣੋ ਦੋਹਾਗਣੀ ਨਾ ਘਰਿ ਸੇਜ ਭਤਾਰੁ ॥੧॥ ਮਨ ਰੇ ਰਾਮ ਜਪਹੁ ਸੁਖੁ ਹੋਇ ॥ ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥੧॥ ਰਹਾਉ ॥ ਗੁਰ ਸੇਵਾ ਸੁਖੁ ਪਾਈਐ ਹਰਿ ਵਰੁ ਸਹਜਿ ਸੀਗਾਰੁ ॥ ਸਚਿ ਮਾਣੇ ਪਿਰ ਸੇਜੜੀ ਗੂੜਾ ਹੇਤੁ ਪਿਆਰੁ ॥ ਗੁਰਮੁਖਿ ਜਾਣਿ ਸਿਞਾਣੀਐ ਗੁਰਿ ਮੇਲੀ ਗੁਣ ਚਾਰੁ ॥੨॥ ਸਚਿ ਮਿਲਹੁ ਵਰ ਕਾਮਣੀ ਪਿਰਿ ਮੋਹੀ ਰੰਗੁ ਲਾਇ ॥ ਮਨੁ ਤਨੁ ਸਾਚਿ ਵਿਗਸਿਆ ਕੀਮਤਿ ਕਹਣੁ ਨ ਜਾਇ ॥ ਹਰਿ ਵਰੁ ਘਰਿ ਸੋਹਾਗਣੀ ਨਿਰਮਲ ਸਾਚੈ ਨਾਇ ॥੩॥ ਮਨ ਮਹਿ ਮਨੂਆ ਜੇ ਮਰੈ ਤਾ ਪਿਰੁ ਰਾਵੈ ਨਾਰਿ ॥ ਇਕਤੁ ਤਾਗੈ ਰਲਿ ਮਿਲੈ ਗਲਿ ਮੋਤੀਅਨ ਕਾ ਹਾਰੁ ॥ ਸੰਤ ਸਭਾ ਸੁਖੁ ਊਪਜੈ ਗੁਰਮੁਖਿ ਨਾਮ ਅਧਾਰੁ ॥੪॥ ਖਿਨ ਮਹਿ ਉਪਜੈ ਖਿਨਿ ਖਪੈ ਖਿਨੁ ਆਵੈ ਖਿਨੁ ਜਾਇ ॥ ਸਬਦੁ ਪਛਾਣੈ ਰਵਿ ਰਹੈ ਨਾ ਤਿਸੁ ਕਾਲੁ ਸੰਤਾਇ ॥ ਸਾਹਿਬੁ ਅਤੁਲੁ ਨ ਤੋਲੀਐ ਕਥਨਿ ਨ ਪਾਇਆ ਜਾਇ ॥੫॥ ਵਾਪਾਰੀ ਵਣਜਾਰਿਆ ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਚ ਕੀ ਲਾਹਾ ਮਿਲੈ ਰਜਾਇ ॥ ਪੂੰਜੀ ਸਾਚੀ ਗੁਰੁ ਮਿਲੈ ਨਾ ਤਿਸੁ ਤਿਲੁ ਨ ਤਮਾਇ ॥੬॥ ਗੁਰਮੁਖਿ ਤੋਲਿ ਤਲਾਇਸੀ ਸਚੁ ਤਰਾਜੀ ਤੋਲੁ ॥ ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ ॥ ਆਪਿ ਤੁਲਾਏ ਤੋਲਸੀ ਪੂਰੇ ਪੂਰਾ ਤੋਲੁ ॥੭॥ ਕਥਨੈ ਕਹਣਿ ਨ ਛੁਟੀਐ ਨਾ ਪੜਿ ਪੁਸਤਕ ਭਾਰ ॥ ਕਾਇਆ ਸੋਚ ਨ ਪਾਈਐ ਬਿਨੁ ਹਰਿ ਭਗਤਿ ਪਿਆਰ ॥ ਨਾਨਕ ਨਾਮੁ ਨ ਵੀਸਰੈ ਮੇਲੇ ਗੁਰੁ ਕਰਤਾਰ ॥੮॥੯॥