page 587
-
ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥
-
ਮਃ ੩ ॥ ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤ ਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥੨॥
-
ਪਉੜੀ ॥ ਤਿਤੁ ਜਾਇ ਬਹਹੁ ਸਤਸੰਗਤੀ ਜਿਥੈ ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥੪॥
-
ਸਲੋਕ ਮਃ ੩ ॥ ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥
-
ਮਃ ੩ ॥ ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥ ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥