page 589
-
ਸਲੋਕੁ ਮਃ ੩ ॥ ਭਗਤਿ ਕਰਹਿ ਮਰਜੀਵੜੇ ਗੁਰਮੁਖਿ ਭਗਤਿ ਸਦਾ ਹੋਇ ॥ ਓਨਾ ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ ਕੋਇ ॥ ਗੁਣ ਨਿਧਾਨੁ ਮਨਿ ਪਾਇਆ ਏਕੋ ਸਚਾ ਸੋਇ ॥ ਨਾਨਕ ਗੁਰਮੁਖਿ ਮਿਲਿ ਰਹੇ ਫਿਰਿ ਵਿਛੋੜਾ ਕਦੇ ਨ ਹੋਇ ॥੧॥
-
ਮਃ ੩ ॥ ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ ਕਰੇ ਵੀਚਾਰੁ ॥ ਸਬਦੈ ਸਾਰ ਨ ਜਾਣਈ ਬਿਖੁ ਭੂਲਾ ਗਾਵਾਰੁ ॥ ਅਗਿਆਨੀ ਅੰਧੁ ਬਹੁ ਕਰਮ ਕਮਾਵੈ ਦੂਜੈ ਭਾਇ ਪਿਆਰੁ ॥ ਅਣਹੋਦਾ ਆਪੁ ਗਣਾਇਦੇ ਜਮੁ ਮਾਰਿ ਕਰੇ ਤਿਨ ਖੁਆਰੁ ॥ ਨਾਨਕ ਕਿਸ ਨੋ ਆਖੀਐ ਜਾ ਆਪੇ ਬਖਸਣਹਾਰੁ ॥੨॥
-
ਪਉੜੀ ॥ ਤੂ ਕਰਤਾ ਸਭੁ ਕਿਛੁ ਜਾਣਦਾ ਸਭਿ ਜੀਅ ਤੁਮਾਰੇ ॥ ਜਿਸੁ ਤੂ ਭਾਵੈ ਤਿਸੁ ਤੂ ਮੇਲਿ ਲੈਹਿ ਕਿਆ ਜੰਤ ਵਿਚਾਰੇ ॥ ਤੂ ਕਰਣ ਕਾਰਣ ਸਮਰਥੁ ਹੈ ਸਚੁ ਸਿਰਜਣਹਾਰੇ ॥ ਜਿਸੁ ਤੂ ਮੇਲਹਿ ਪਿਆਰਿਆ ਸੋ ਤੁਧੁ ਮਿਲੈ ਗੁਰਮੁਖਿ ਵੀਚਾਰੇ ॥ ਹਉ ਬਲਿਹਾਰੀ ਸਤਿਗੁਰ ਆਪਣੇ ਜਿਨਿ ਮੇਰਾ ਹਰਿ ਅਲਖੁ ਲਖਾਰੇ ॥੮॥
-
ਸਲੋਕ ਮਃ ੩ ॥ ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥ ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥ ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥ ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥ ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ ॥ ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ॥੧॥
-
ਮਃ ੩ ॥ ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਮਤ ਤੁਮ ਜਾਣਹੁ ਓਇ ਜੀਵਦੇ ਓਇ ਆਪਿ ਮਾਰੇ ਕਰਤਾਰਿ ॥ ਹਉਮੈ ਵਡਾ ਰੋਗੁ ਹੈ ਭਾਇ ਦੂਜੈ ਕਰਮ ਕਮਾਇ ॥ ਨਾਨਕ ਮਨਮੁਖਿ ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥੨॥
-
ਪਉੜੀ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਤਿਸੁ ਜਨ ਕਉ ਸਭਿ ਨਮਸਕਾਰੀ ॥ ਜਿਸੁ ਅੰਦਰਿ ਨਾਮੁ ਨਿਧਾਨੁ ਹੈ ਤਿਸੁ ਜਨ ਕਉ ਹਉ ਬਲਿਹਾਰੀ ॥ ਜਿਸੁ ਅੰਦਰਿ ਬੁਧਿ ਬਿਬੇਕੁ ਹੈ ਹਰਿ ਨਾਮੁ ਮੁਰਾਰੀ ॥ ਸੋ ਸਤਿਗੁਰੁ ਸਭਨਾ ਕਾ ਮਿਤੁ ਹੈ ਸਭ ਤਿਸਹਿ ਪਿਆਰੀ ॥ ਸਭੁ ਆਤਮ ਰਾਮੁ ਪਸਾਰਿਆ ਗੁਰ ਬੁਧਿ ਬੀਚਾਰੀ ॥੯॥
-
ਸਲੋਕ ਮਃ ੩ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥