page 590
-
ਮਹਲਾ ੧ ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥
-
ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥
-
ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥
-
ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥
-
ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥
-
ਸਲੋਕ ਮਃ ੩ ॥ ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥
-
ਮਃ ੩ ॥ ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ ॥ ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ ॥ ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥੨॥
-
ਪਉੜੀ ॥ ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ ਭੰਨੀ ॥ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ ਵੀਚਾਰਿ ਡਿਠਾ ਹਰਿ ਜੰਨੀ ॥ ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥ਜੋ ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗਣਿ ਵੰਨੀ ॥੧੨॥