page 591
-
ਸਲੋਕ ਮਃ ੩ ॥ ਮਨਮੁਖੁ ਕਾਇਰੁ ਕਰੂਪੁ ਹੈ ਬਿਨੁ ਨਾਵੈ ਨਕੁ ਨਾਹਿ ॥ ਅਨਦਿਨੁ ਧੰਧੈ ਵਿਆਪਿਆ ਸੁਪਨੈ ਭੀ ਸੁਖੁ ਨਾਹਿ ॥ ਨਾਨਕ ਗੁਰਮੁਖਿ ਹੋਵਹਿ ਤਾ ਉਬਰਹਿ ਨਾਹਿ ਤ ਬਧੇ ਦੁਖ ਸਹਾਹਿ ॥੧॥
-
ਮਃ ੩ ॥ ਗੁਰਮੁਖਿ ਸਦਾ ਦਰਿ ਸੋਹਣੇ ਗੁਰ ਕਾ ਸਬਦੁ ਕਮਾਹਿ ॥ ਅੰਤਰਿ ਸਾਂਤਿ ਸਦਾ ਸੁਖੁ ਦਰਿ ਸਚੈ ਸੋਭਾ ਪਾਹਿ ॥ ਨਾਨਕ ਗੁਰਮੁਖਿ ਹਰਿ ਨਾਮੁ ਪਾਇਆ ਸਹਜੇ ਸਚਿ ਸਮਾਹਿ ॥੨॥
-
ਪਉੜੀ ॥ ਗੁਰਮੁਖਿ ਪ੍ਰਹਿਲਾਦਿ ਜਪਿ ਹਰਿ ਗਤਿ ਪਾਈ ॥ ਗੁਰਮੁਖਿ ਜਨਕਿ ਹਰਿ ਨਾਮਿ ਲਿਵ ਲਾਈ ॥ ਗੁਰਮੁਖਿ ਬਸਿਸਟਿ ਹਰਿ ਉਪਦੇਸੁ ਸੁਣਾਈ ॥ਬਿਨੁ ਗੁਰ ਹਰਿ ਨਾਮੁ ਨ ਕਿਨੈ ਪਾਇਆ ਮੇਰੇ ਭਾਈ ॥ ਗੁਰਮੁਖਿ ਹਰਿ ਭਗਤਿ ਹਰਿ ਆਪਿ ਲਹਾਈ ॥੧੩॥
-
ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥
-
ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥
-
ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥
-
ਸਲੋਕੁ ਮਃ ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥