page 592
-
ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥
-
ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥
-
ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥
-
ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥
-
ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥
-
ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥
-
ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥