page 593
-
ਪਉੜੀ ॥ ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥
-
ਸਲੋਕ ਮਃ ੩ ॥ ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥ ਦੂਜੈ ਭਾਇ ਜੇਤੇ ਕਰਮ ਕਰੇ ਦੁਖੁ ਲਗੈ ਤਨਿ ਧਾਇ ॥ਗੁਰ ਪਰਸਾਦੀ ਸੁਖੁ ਊਪਜੈ ਜਾ ਗੁਰ ਕਾ ਸਬਦੁ ਕਮਾਇ ॥ ਸਚੀ ਬਾਣੀ ਕਰਮ ਕਰੇ ਅਨਦਿਨੁ ਨਾਮੁ ਧਿਆਇ ॥ਨਾਨਕ ਜਿਤੁ ਆਪੇ ਲਾਏ ਤਿਤੁ ਲਗੇ ਕਹਣਾ ਕਿਛੂ ਨ ਜਾਇ ॥੧॥
-
ਮਃ ੩ ॥ ਹਮ ਘਰਿ ਨਾਮੁ ਖਜਾਨਾ ਸਦਾ ਹੈ ਭਗਤਿ ਭਰੇ ਭੰਡਾਰਾ ॥ ਸਤਗੁਰੁ ਦਾਤਾ ਜੀਅ ਕਾ ਸਦ ਜੀਵੈ ਦੇਵਣਹਾਰਾ ॥ਅਨਦਿਨੁ ਕੀਰਤਨੁ ਸਦਾ ਕਰਹਿ ਗੁਰ ਕੈ ਸਬਦਿ ਅਪਾਰਾ ॥ ਸਬਦੁ ਗੁਰੂ ਕਾ ਸਦ ਉਚਰਹਿ ਜੁਗੁ ਜੁਗੁ ਵਰਤਾਵਣਹਾਰਾ ॥ਇਹੁ ਮਨੂਆ ਸਦਾ ਸੁਖਿ ਵਸੈ ਸਹਜੇ ਕਰੇ ਵਾਪਾਰਾ ॥ ਅੰਤਰਿ ਗੁਰ ਗਿਆਨੁ ਹਰਿ ਰਤਨੁ ਹੈ ਮੁਕਤਿ ਕਰਾਵਣਹਾਰਾ ॥ਨਾਨਕ ਜਿਸ ਨੋ ਨਦਰਿ ਕਰੇ ਸੋ ਪਾਏ ਸੋ ਹੋਵੈ ਦਰਿ ਸਚਿਆਰਾ ॥੨॥
-
ਪਉੜੀ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਸੁ ਹਰਿ ਨਾਮਿ ਸੁਣਿਐ ਮਨਿ ਅਨਦੁ ਭਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਹਰਿ ਨਾਮੁ ਲਇਆ ॥ਤਿਸੁ ਗੁਰਸਿਖ ਕੰਉ ਹੰਉ ਸਦਾ ਨਮਸਕਾਰੀ ਜੋ ਗੁਰ ਕੈ ਭਾਣੈ ਗੁਰਸਿਖੁ ਚਲਿਆ ॥੧੮॥
-
ਸਲੋਕੁ ਮਃ ੩ ॥ ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥