page 594
-
ਮਃ ੩ ॥ ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥
-
ਪਉੜੀ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥ ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥ ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥
-
ਸਲੋਕੁ ਮਃ ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥
-
ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥
-
ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥
-
ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥
-
ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥
-
ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ