page 599
-
ਸੋਰਠਿ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਜਾ ਤਿਸੁ ਭਾਵਾ ਤਦ ਹੀ ਗਾਵਾ ॥ ਤਾ ਗਾਵੇ ਕਾ ਫਲੁ ਪਾਵਾ ॥ ਗਾਵੇ ਕਾ ਫਲੁ ਹੋਈ ॥ ਜਾ ਆਪੇ ਦੇਵੈ ਸੋਈ ॥੧॥ ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥ ਤਾ ਤੇ ਸਚ ਮਹਿ ਰਹਿਆ ਸਮਾਈ ॥ ਰਹਾਉ ॥ ਗੁਰ ਸਾਖੀ ਅੰਤਰਿ ਜਾਗੀ ॥ ਤਾ ਚੰਚਲ ਮਤਿ ਤਿਆਗੀ ॥ ਗੁਰ ਸਾਖੀ ਕਾ ਉਜੀਆਰਾ ॥ ਤਾ ਮਿਟਿਆ ਸਗਲ ਅੰਧ੍ਯ੍ਯਾਰਾ ॥੨॥ ਗੁਰ ਚਰਨੀ ਮਨੁ ਲਾਗਾ ॥ ਤਾ ਜਮ ਕਾ ਮਾਰਗੁ ਭਾਗਾ ॥ ਭੈ ਵਿਚਿ ਨਿਰਭਉ ਪਾਇਆ ॥ ਤਾ ਸਹਜੈ ਕੈ ਘਰਿ ਆਇਆ ॥੩॥ ਭਣਤਿ ਨਾਨਕੁ ਬੂਝੈ ਕੋ ਬੀਚਾਰੀ ॥ ਇਸੁ ਜਗ ਮਹਿ ਕਰਣੀ ਸਾਰੀ ॥ ਕਰਣੀ ਕੀਰਤਿ ਹੋਈ ॥ ਜਾ ਆਪੇ ਮਿਲਿਆ ਸੋਈ ॥੪॥੧॥੧੨॥
-
ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥