page 601
-
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
-
ਸੋਰਠਿ ਮਹਲਾ ੩ ॥ ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥ ਭਗਤਾ ਕੀ ਸਾਰ ਕਰਹਿ ਆਪਿ ਰਾਖਹਿ ਜੋ ਤੇਰੈ ਮਨਿ ਭਾਣੇ ॥ ਤੂ ਗੁਣਦਾਤਾ ਸਬਦਿ ਪਛਾਤਾ ਗੁਣ ਕਹਿ ਗੁਣੀ ਸਮਾਣੇ ॥੧॥ ਮਨ ਮੇਰੇ ਹਰਿ ਜੀਉ ਸਦਾ ਸਮਾਲਿ ॥ ਅੰਤ ਕਾਲਿ ਤੇਰਾ ਬੇਲੀ ਹੋਵੈ ਸਦਾ ਨਿਬਹੈ ਤੇਰੈ ਨਾਲਿ ॥ ਰਹਾਉ ॥ ਦੁਸਟ ਚਉਕੜੀ ਸਦਾ ਕੂੜੁ ਕਮਾਵਹਿ ਨਾ ਬੂਝਹਿ ਵੀਚਾਰੇ ॥ ਨਿੰਦਾ ਦੁਸਟੀ ਤੇ ਕਿਨਿ ਫਲੁ ਪਾਇਆ ਹਰਣਾਖਸ ਨਖਹਿ ਬਿਦਾਰੇ ॥ ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ ਹਰਿ ਜੀਉ ਲਏ ਉਬਾਰੇ ॥੨॥ ਆਪਸ ਕਉ ਬਹੁ ਭਲਾ ਕਰਿ ਜਾਣਹਿ ਮਨਮੁਖਿ ਮਤਿ ਨ ਕਾਈ ॥ ਸਾਧੂ ਜਨ ਕੀ ਨਿੰਦਾ ਵਿਆਪੇ ਜਾਸਨਿ ਜਨਮੁ ਗਵਾਈ ॥ ਰਾਮ ਨਾਮੁ ਕਦੇ ਚੇਤਹਿ ਨਾਹੀ ਅੰਤਿ ਗਏ ਪਛੁਤਾਈ ॥੩॥ ਸਫਲੁ ਜਨਮੁ ਭਗਤਾ ਕਾ ਕੀਤਾ ਗੁਰ ਸੇਵਾ ਆਪਿ ਲਾਏ ॥ ਸਬਦੇ ਰਾਤੇ ਸਹਜੇ ਮਾਤੇ ਅਨਦਿਨੁ ਹਰਿ ਗੁਣ ਗਾਏ ॥ ਨਾਨਕ ਦਾਸੁ ਕਹੈ ਬੇਨੰਤੀ ਹਉ ਲਾਗਾ ਤਿਨ ਕੈ ਪਾਏ ॥੪॥੫॥