page 606
-
ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥
-
ਸੋਰਠਿ ਮਹਲਾ ੪ ॥ ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥ ਆਪੇ ਗੁਣ ਗਾਵਾਇਦਾ ਪਿਆਰਾ ਆਪੇ ਸਬਦਿ ਸਮਾਹਾ ॥ ਆਪੇ ਲੇਖਣਿ ਆਪਿ ਲਿਖਾਰੀ ਆਪੇ ਲੇਖੁ ਲਿਖਾਹਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਓਮਾਹਾ ॥ ਅਨਦਿਨੁ ਅਨਦੁ ਹੋਵੈ ਵਡਭਾਗੀ ਲੈ ਗੁਰਿ ਪੂਰੈ ਹਰਿ ਲਾਹਾ ॥ ਰਹਾਉ ॥ ਆਪੇ ਗੋਪੀ ਕਾਨੁ ਹੈ ਪਿਆਰਾ ਬਨਿ ਆਪੇ ਗਊ ਚਰਾਹਾ ॥ ਆਪੇ ਸਾਵਲ ਸੁੰਦਰਾ ਪਿਆਰਾ ਆਪੇ ਵੰਸੁ ਵਜਾਹਾ ॥ ਕੁਵਲੀਆ ਪੀੜੁ ਆਪਿ ਮਰਾਇਦਾ ਪਿਆਰਾ ਕਰਿ ਬਾਲਕ ਰੂਪਿ ਪਚਾਹਾ ॥੨॥ ਆਪਿ ਅਖਾੜਾ ਪਾਇਦਾ ਪਿਆਰਾ ਕਰਿ ਵੇਖੈ ਆਪਿ ਚੋਜਾਹਾ ॥ ਕਰਿ ਬਾਲਕ ਰੂਪ ਉਪਾਇਦਾ ਪਿਆਰਾ ਚੰਡੂਰੁ ਕੰਸੁ ਕੇਸੁ ਮਾਰਾਹਾ ॥ ਆਪੇ ਹੀ ਬਲੁ ਆਪਿ ਹੈ ਪਿਆਰਾ ਬਲੁ ਭੰਨੈ ਮੂਰਖ ਮੁਗਧਾਹਾ ॥੩॥ ਸਭੁ ਆਪੇ ਜਗਤੁ ਉਪਾਇਦਾ ਪਿਆਰਾ ਵਸਿ ਆਪੇ ਜੁਗਤਿ ਹਥਾਹਾ ॥ ਗਲਿ ਜੇਵੜੀ ਆਪੇ ਪਾਇਦਾ ਪਿਆਰਾ ਜਿਉ ਪ੍ਰਭੁ ਖਿੰਚੈ ਤਿਉ ਜਾਹਾ ॥ ਜੋ ਗਰਬੈ ਸੋ ਪਚਸੀ ਪਿਆਰੇ ਜਪਿ ਨਾਨਕ ਭਗਤਿ ਸਮਾਹਾ ॥੪॥੬॥