page 609
-
ਸੋਰਠਿ ਮਹਲਾ ੫ ਦੁਤੁਕੇ ॥ ਜਉ ਲਉ ਭਾਉ ਅਭਾਉ ਇਹੁ ਮਾਨੈ ਤਉ ਲਉ ਮਿਲਣੁ ਦੂਰਾਈ ॥ ਆਨ ਆਪਨਾ ਕਰਤ ਬੀਚਾਰਾ ਤਉ ਲਉ ਬੀਚੁ ਬਿਖਾਈ ॥੧॥ ਮਾਧਵੇ ਐਸੀ ਦੇਹੁ ਬੁਝਾਈ ॥ ਸੇਵਉ ਸਾਧ ਗਹਉ ਓਟ ਚਰਨਾ ਨਹ ਬਿਸਰੈ ਮੁਹਤੁ ਚਸਾਈ ॥ ਰਹਾਉ ॥ ਰੇ ਮਨ ਮੁਗਧ ਅਚੇਤ ਚੰਚਲ ਚਿਤ ਤੁਮ ਐਸੀ ਰਿਦੈ ਨ ਆਈ ॥ ਪ੍ਰਾਨਪਤਿ ਤਿਆਗਿ ਆਨ ਤੂ ਰਚਿਆ ਉਰਝਿਓ ਸੰਗਿ ਬੈਰਾਈ ॥੨॥ ਸੋਗੁ ਨ ਬਿਆਪੈ ਆਪੁ ਨ ਥਾਪੈ ਸਾਧਸੰਗਤਿ ਬੁਧਿ ਪਾਈ ॥ ਸਾਕਤ ਕਾ ਬਕਨਾ ਇਉ ਜਾਨਉ ਜੈਸੇ ਪਵਨੁ ਝੁਲਾਈ ॥੩॥ ਕੋਟਿ ਪਰਾਧ ਅਛਾਦਿਓ ਇਹੁ ਮਨੁ ਕਹਣਾ ਕਛੂ ਨ ਜਾਈ ॥ ਜਨ ਨਾਨਕ ਦੀਨ ਸਰਨਿ ਆਇਓ ਪ੍ਰਭ ਸਭੁ ਲੇਖਾ ਰਖਹੁ ਉਠਾਈ ॥੪॥੩॥
-
ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
-
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥