page 612
-
ਸੋਰਠਿ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥
-
ਸੋਰਠਿ ਮਹਲਾ ੫ ॥ ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥ ਪ੍ਰਤਿਪਾਲੈ ਨਿਤ ਸਾਰਿ ਸਮਾਲੈ ਇਕੁ ਗੁਨੁ ਨਹੀ ਮੂਰਖਿ ਜਾਤਾ ਰੇ ॥੧॥ ਹਰਿ ਆਰਾਧਿ ਨ ਜਾਨਾ ਰੇ ॥ ਹਰਿ ਹਰਿ ਗੁਰੁ ਗੁਰੁ ਕਰਤਾ ਰੇ ॥ ਹਰਿ ਜੀਉ ਨਾਮੁ ਪਰਿਓ ਰਾਮਦਾਸੁ ॥ ਰਹਾਉ ॥ ਦੀਨ ਦਇਆਲ ਕ੍ਰਿਪਾਲ ਸੁਖ ਸਾਗਰ ਸਰਬ ਘਟਾ ਭਰਪੂਰੀ ਰੇ ॥ ਪੇਖਤ ਸੁਨਤ ਸਦਾ ਹੈ ਸੰਗੇ ਮੈ ਮੂਰਖ ਜਾਨਿਆ ਦੂਰੀ ਰੇ ॥੨॥ ਹਰਿ ਬਿਅੰਤੁ ਹਉ ਮਿਤਿ ਕਰਿ ਵਰਨਉ ਕਿਆ ਜਾਨਾ ਹੋਇ ਕੈਸੋ ਰੇ ॥ ਕਰਉ ਬੇਨਤੀ ਸਤਿਗੁਰ ਅਪੁਨੇ ਮੈ ਮੂਰਖ ਦੇਹੁ ਉਪਦੇਸੋ ਰੇ ॥੩॥ ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ ॥ ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ ॥੪॥੨॥੧੩॥
-
ਸੋਰਠਿ ਮਹਲਾ ੫ ॥ ਜਿਨਾ ਬਾਤ ਕੋ ਬਹੁਤੁ ਅੰਦੇਸਰੋ ਤੇ ਮਿਟੇ ਸਭਿ ਗਇਆ ॥ ਸਹਜ ਸੈਨ ਅਰੁ ਸੁਖਮਨ ਨਾਰੀ ਊਧ ਕਮਲ ਬਿਗਸਇਆ ॥੧॥ ਦੇਖਹੁ ਅਚਰਜੁ ਭਇਆ ॥ ਜਿਹ ਠਾਕੁਰ ਕਉ ਸੁਨਤ ਅਗਾਧਿ ਬੋਧਿ ਸੋ ਰਿਦੈ ਗੁਰਿ ਦਇਆ ॥ ਰਹਾਉ ॥ ਜੋਇ ਦੂਤ ਮੋਹਿ ਬਹੁਤੁ ਸੰਤਾਵਤ ਤੇ ਭਇਆਨਕ ਭਇਆ ॥ ਕਰਹਿ ਬੇਨਤੀ ਰਾਖੁ ਠਾਕੁਰ ਤੇ ਹਮ ਤੇਰੀ ਸਰਨਇਆ ॥੨॥ ਜਹ ਭੰਡਾਰੁ ਗੋਬਿੰਦ ਕਾ ਖੁਲਿਆ ਜਿਹ ਪ੍ਰਾਪਤਿ ਤਿਹ ਲਇਆ ॥ ਏਕੁ ਰਤਨੁ ਮੋ ਕਉ ਗੁਰਿ ਦੀਨਾ ਮੇਰਾ ਮਨੁ ਤਨੁ ਸੀਤਲੁ ਥਿਆ ॥੩॥ ਏਕ ਬੂੰਦ ਗੁਰਿ ਅੰਮ੍ਰਿਤੁ ਦੀਨੋ ਤਾ ਅਟਲੁ ਅਮਰੁ ਨ ਮੁਆ ॥ ਭਗਤਿ ਭੰਡਾਰ ਗੁਰਿ ਨਾਨਕ ਕਉ ਸਉਪੇ ਫਿਰਿ ਲੇਖਾ ਮੂਲਿ ਨ ਲਇਆ ॥੪॥੩॥੧੪॥