page 613
-
ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥
-
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥
-
ਸੋਰਠਿ ਮਹਲਾ ੫ ॥ ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥੧॥ ਮਾਧੋ ਹਮ ਐਸੇ ਤੂ ਐਸਾ ॥ ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥ ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥ ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥੨॥ ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥੩॥ ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥ ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥੪॥੬॥੧੭॥
-
ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥