page 614
-
ਸੋਰਠਿ ਮਹਲਾ ੫ ॥ ਹਮ ਸੰਤਨ ਕੀ ਰੇਨੁ ਪਿਆਰੇ ਹਮ ਸੰਤਨ ਕੀ ਸਰਣਾ ॥ ਸੰਤ ਹਮਾਰੀ ਓਟ ਸਤਾਣੀ ਸੰਤ ਹਮਾਰਾ ਗਹਣਾ ॥੧॥ ਹਮ ਸੰਤਨ ਸਿਉ ਬਣਿ ਆਈ ॥ ਪੂਰਬਿ ਲਿਖਿਆ ਪਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ ਬਿਉਹਾਰਾ ॥ ਸੰਤਨ ਸਿਉ ਹਮ ਲਾਹਾ ਖਾਟਿਆ ਹਰਿ ਭਗਤਿ ਭਰੇ ਭੰਡਾਰਾ ॥੨॥ ਸੰਤਨ ਮੋ ਕਉ ਪੂੰਜੀ ਸਉਪੀ ਤਉ ਉਤਰਿਆ ਮਨ ਕਾ ਧੋਖਾ ॥ ਧਰਮ ਰਾਇ ਅਬ ਕਹਾ ਕਰੈਗੋ ਜਉ ਫਾਟਿਓ ਸਗਲੋ ਲੇਖਾ ॥੩॥ ਮਹਾ ਅਨੰਦ ਭਏ ਸੁਖੁ ਪਾਇਆ ਸੰਤਨ ਕੈ ਪਰਸਾਦੇ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਰੰਗਿ ਰਤੇ ਬਿਸਮਾਦੇ ॥੪॥੮॥੧੯॥
-
ਸੋਰਠਿ ਮਃ ੫ ॥ ਜੇਤੀ ਸਮਗ੍ਰੀ ਦੇਖਹੁ ਰੇ ਨਰ ਤੇਤੀ ਹੀ ਛਡਿ ਜਾਨੀ ॥ ਰਾਮ ਨਾਮ ਸੰਗਿ ਕਰਿ ਬਿਉਹਾਰਾ ਪਾਵਹਿ ਪਦੁ ਨਿਰਬਾਨੀ ॥੧॥ ਪਿਆਰੇ ਤੂ ਮੇਰੋ ਸੁਖਦਾਤਾ ॥ ਗੁਰਿ ਪੂਰੈ ਦੀਆ ਉਪਦੇਸਾ ਤੁਮ ਹੀ ਸੰਗਿ ਪਰਾਤਾ ॥ ਰਹਾਉ ॥ ਕਾਮ ਕ੍ਰੋਧ ਲੋਭ ਮੋਹ ਅਭਿਮਾਨਾ ਤਾ ਮਹਿ ਸੁਖੁ ਨਹੀ ਪਾਈਐ ॥ ਹੋਹੁ ਰੇਨ ਤੂ ਸਗਲ ਕੀ ਮੇਰੇ ਮਨ ਤਉ ਅਨਦ ਮੰਗਲ ਸੁਖੁ ਪਾਈਐ ॥੨॥ ਘਾਲ ਨ ਭਾਨੈ ਅੰਤਰ ਬਿਧਿ ਜਾਨੈ ਤਾ ਕੀ ਕਰਿ ਮਨ ਸੇਵਾ ॥ ਕਰਿ ਪੂਜਾ ਹੋਮਿ ਇਹੁ ਮਨੂਆ ਅਕਾਲ ਮੂਰਤਿ ਗੁਰਦੇਵਾ ॥੩॥ ਗੋਬਿਦ ਦਾਮੋਦਰ ਦਇਆਲ ਮਾਧਵੇ ਪਾਰਬ੍ਰਹਮ ਨਿਰੰਕਾਰਾ ॥ ਨਾਮੁ ਵਰਤਣਿ ਨਾਮੋ ਵਾਲੇਵਾ ਨਾਮੁ ਨਾਨਕ ਪ੍ਰਾਨ ਅਧਾਰਾ ॥੪॥੯॥੨੦॥
-
ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥