page 615
-
ਸੋਰਠਿ ਮਹਲਾ ੫ ॥ ਰਤਨੁ ਛਾਡਿ ਕਉਡੀ ਸੰਗਿ ਲਾਗੇ ਜਾ ਤੇ ਕਛੂ ਨ ਪਾਈਐ ॥ ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ ਮਨ ਸਦਾ ਧਿਆਈਐ ॥੧॥ ਸਿਮਰਹੁ ਹਰਿ ਹਰਿ ਨਾਮੁ ਪਰਾਨੀ ॥ ਬਿਨਸੈ ਕਾਚੀ ਦੇਹ ਅਗਿਆਨੀ ॥ ਰਹਾਉ ॥ ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਨ ਵਡਾਈ ॥ ਰਾਮ ਭਜਨ ਬਿਨੁ ਕਾਮਿ ਨ ਆਵਸਿ ਸੰਗਿ ਨ ਕਾਹੂ ਜਾਈ ॥੨॥ ਹਉ ਹਉ ਕਰਤ ਬਿਹਾਇ ਅਵਰਦਾ ਜੀਅ ਕੋ ਕਾਮੁ ਨ ਕੀਨਾ ॥ ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮ ਨਾਮੁ ਨਹੀ ਚੀਨਾ ॥੩॥ ਸਾਦ ਬਿਕਾਰ ਬਿਖੈ ਰਸ ਮਾਤੋ ਅਸੰਖ ਖਤੇ ਕਰਿ ਫੇਰੇ ॥ ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ ਅਵਗੁਣ ਮੇਰੇ ॥੪॥੧੧॥੨੨॥
-
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
-
ਸੋਰਠਿ ਮਹਲਾ ੫ ॥ ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥ ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧॥ ਮੇਰਾ ਗੁਰੁ ਹੋਆ ਆਪਿ ਸਹਾਈ ॥ ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥ ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥ ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥ ਜੈ ਜੈ ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥ ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥੩॥ ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥ ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ ॥੪॥੧੩॥੨੪॥
-
ਸੋਰਠਿ ਮਹਲਾ ੫ ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥