page 617
-
ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
-
ਸੋਰਠਿ ਮਹਲਾ ੫ ॥ ਜਾ ਕੈ ਸਿਮਰਣਿ ਹੋਇ ਅਨੰਦਾ ਬਿਨਸੈ ਜਨਮ ਮਰਣ ਭੈ ਦੁਖੀ ॥ ਚਾਰਿ ਪਦਾਰਥ ਨਵ ਨਿਧਿ ਪਾਵਹਿ ਬਹੁਰਿ ਨ ਤ੍ਰਿਸਨਾ ਭੁਖੀ ॥੧॥ ਜਾ ਕੋ ਨਾਮੁ ਲੈਤ ਤੂ ਸੁਖੀ ॥ ਸਾਸਿ ਸਾਸਿ ਧਿਆਵਹੁ ਠਾਕੁਰ ਕਉ ਮਨ ਤਨ ਜੀਅਰੇ ਮੁਖੀ ॥੧॥ ਰਹਾਉ ॥ ਸਾਂਤਿ ਪਾਵਹਿ ਹੋਵਹਿ ਮਨ ਸੀਤਲ ਅਗਨਿ ਨ ਅੰਤਰਿ ਧੁਖੀ ॥ ਗੁਰ ਨਾਨਕ ਕਉ ਪ੍ਰਭੂ ਦਿਖਾਇਆ ਜਲਿ ਥਲਿ ਤ੍ਰਿਭਵਣਿ ਰੁਖੀ ॥੨॥੨॥੩੦॥
-
ਸੋਰਠਿ ਮਹਲਾ ੫ ॥ ਕਾਮ ਕ੍ਰੋਧ ਲੋਭ ਝੂਠ ਨਿੰਦਾ ਇਨ ਤੇ ਆਪਿ ਛਡਾਵਹੁ ॥ ਇਹ ਭੀਤਰ ਤੇ ਇਨ ਕਉ ਡਾਰਹੁ ਆਪਨ ਨਿਕਟਿ ਬੁਲਾਵਹੁ ॥੧॥ ਅਪੁਨੀ ਬਿਧਿ ਆਪਿ ਜਨਾਵਹੁ ॥ ਹਰਿ ਜਨ ਮੰਗਲ ਗਾਵਹੁ ॥੧॥ ਰਹਾਉ ॥ ਬਿਸਰੁ ਨਾਹੀ ਕਬਹੂ ਹੀਏ ਤੇ ਇਹ ਬਿਧਿ ਮਨ ਮਹਿ ਪਾਵਹੁ ॥ ਗੁਰੁ ਪੂਰਾ ਭੇਟਿਓ ਵਡਭਾਗੀ ਜਨ ਨਾਨਕ ਕਤਹਿ ਨ ਧਾਵਹੁ ॥੨॥੩॥੩੧॥
-
ਸੋਰਠਿ ਮਹਲਾ ੫ ॥ ਜਾ ਕੈ ਸਿਮਰਣਿ ਸਭੁ ਕਛੁ ਪਾਈਐ ਬਿਰਥੀ ਘਾਲ ਨ ਜਾਈ ॥ ਤਿਸੁ ਪ੍ਰਭ ਤਿਆਗਿ ਅਵਰ ਕਤ ਰਾਚਹੁ ਜੋ ਸਭ ਮਹਿ ਰਹਿਆ ਸਮਾਈ ॥੧॥ ਹਰਿ ਹਰਿ ਸਿਮਰਹੁ ਸੰਤ ਗੋਪਾਲਾ ॥ ਸਾਧਸੰਗਿ ਮਿਲਿ ਨਾਮੁ ਧਿਆਵਹੁ ਪੂਰਨ ਹੋਵੈ ਘਾਲਾ ॥੧॥ ਰਹਾਉ ॥ ਸਾਰਿ ਸਮਾਲੈ ਨਿਤਿ ਪ੍ਰਤਿਪਾਲੈ ਪ੍ਰੇਮ ਸਹਿਤ ਗਲਿ ਲਾਵੈ ॥ ਕਹੁ ਨਾਨਕ ਪ੍ਰਭ ਤੁਮਰੇ ਬਿਸਰਤ ਜਗਤ ਜੀਵਨੁ ਕੈਸੇ ਪਾਵੈ ॥੨॥੪॥੩੨॥
-
ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥