page 618
-
ਸੋਰਠਿ ਮਹਲਾ ੫ ॥ ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥ ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥੧॥ ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥੨॥੬॥੩੪॥
-
ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥
-
ਸੋਰਠਿ ਮਃ ੫ ॥ ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ ਮਨੋਰਥ ਪਾਏ ॥ ਅਸਥਿਰ ਭਏ ਲਾਗਿ ਹਰਿ ਚਰਣੀ ਗੋਵਿੰਦ ਕੇ ਗੁਣ ਗਾਏ ॥੧॥ ਭਲੋ ਸਮੂਰਤੁ ਪੂਰਾ ॥ ਸਾਂਤਿ ਸਹਜ ਆਨੰਦ ਨਾਮੁ ਜਪਿ ਵਾਜੇ ਅਨਹਦ ਤੂਰਾ ॥੧॥ ਰਹਾਉ ॥ ਮਿਲੇ ਸੁਆਮੀ ਪ੍ਰੀਤਮ ਅਪੁਨੇ ਘਰ ਮੰਦਰ ਸੁਖਦਾਈ ॥ ਹਰਿ ਨਾਮੁ ਨਿਧਾਨੁ ਨਾਨਕ ਜਨ ਪਾਇਆ ਸਗਲੀ ਇਛ ਪੁਜਾਈ ॥੨॥੮॥੩੬॥
-
ਸੋਰਠਿ ਮਹਲਾ ੫ ॥ ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥ ਭਏ ਕ੍ਰਿਪਾਲ ਪੂਰਨ ਪਰਮੇਸਰ ਨਾਮ ਨਿਧਾਨ ਮਨਿ ਚੀਨੇ ॥੧॥ ਮੇਰੋ ਗੁਰੁ ਰਖਵਾਰੋ ਮੀਤ ॥ ਦੂਣ ਚਊਣੀ ਦੇ ਵਡਿਆਈ ਸੋਭਾ ਨੀਤਾ ਨੀਤ ॥੧॥ ਰਹਾਉ ॥ ਜੀਅ ਜੰਤ ਪ੍ਰਭਿ ਸਗਲ ਉਧਾਰੇ ਦਰਸਨੁ ਦੇਖਣਹਾਰੇ ॥ ਗੁਰ ਪੂਰੇ ਕੀ ਅਚਰਜ ਵਡਿਆਈ ਨਾਨਕ ਸਦ ਬਲਿਹਾਰੇ ॥੨॥੯॥੩੭॥
-
ਸੋਰਠਿ ਮਹਲਾ ੫ ॥ ਸੰਚਨਿ ਕਰਉ ਨਾਮ ਧਨੁ ਨਿਰਮਲ ਥਾਤੀ ਅਗਮ ਅਪਾਰ ॥ ਬਿਲਛਿ ਬਿਨੋਦ ਆਨੰਦ ਸੁਖ ਮਾਣਹੁ ਖਾਇ ਜੀਵਹੁ ਸਿਖ ਪਰਵਾਰ ॥੧॥ ਹਰਿ ਕੇ ਚਰਨ ਕਮਲ ਆਧਾਰ ॥ ਸੰਤ ਪ੍ਰਸਾਦਿ ਪਾਇਓ ਸਚ ਬੋਹਿਥੁ ਚੜਿ ਲੰਘਉ ਬਿਖੁ ਸੰਸਾਰ ॥੧॥ ਰਹਾਉ ॥ ਭਏ ਕ੍ਰਿਪਾਲ ਪੂਰਨ ਅਬਿਨਾਸੀ ਆਪਹਿ ਕੀਨੀ ਸਾਰ ॥ ਪੇਖਿ ਪੇਖਿ ਨਾਨਕ ਬਿਗਸਾਨੋ ਨਾਨਕ ਨਾਹੀ ਸੁਮਾਰ ॥੨॥੧੦॥੩੮॥
-
ਸੋਰਠਿ ਮਹਲਾ ੫ ॥ ਗੁਰਿ ਪੂਰੈ ਅਪਨੀ ਕਲ ਧਾਰੀ ਸਭ ਘਟ ਉਪਜੀ ਦਇਆ ॥ ਆਪੇ ਮੇਲਿ ਵਡਾਈ ਕੀਨੀ ਕੁਸਲ ਖੇਮ ਸਭ ਭਇਆ ॥੧॥ ਸਤਿਗੁਰੁ ਪੂਰਾ ਮੇਰੈ ਨਾਲਿ ॥ ਪਾਰਬ੍ਰਹਮੁ ਜਪਿ ਸਦਾ ਨਿਹਾਲ ॥ ਰਹਾਉ ॥ ਅੰਤਰਿ ਬਾਹਰਿ ਥਾਨ ਥਨੰਤਰਿ ਜਤ ਕਤ ਪੇਖਉ ਸੋਈ ॥ ਨਾਨਕ ਗੁਰੁ ਪਾਇਓ ਵਡਭਾਗੀ ਤਿਸੁ ਜੇਵਡੁ ਅਵਰੁ ਨ ਕੋਈ ॥੨॥੧੧॥੩੯॥