page 619
-
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥
-
ਸੋਰਠਿ ਮਹਲਾ ੫ ॥ ਸਾਧੂ ਸੰਗਿ ਭਇਆ ਮਨਿ ਉਦਮੁ ਨਾਮੁ ਰਤਨੁ ਜਸੁ ਗਾਈ ॥ ਮਿਟਿ ਗਈ ਚਿੰਤਾ ਸਿਮਰਿ ਅਨੰਤਾ ਸਾਗਰੁ ਤਰਿਆ ਭਾਈ ॥੧॥ ਹਿਰਦੈ ਹਰਿ ਕੇ ਚਰਣ ਵਸਾਈ ॥ ਸੁਖੁ ਪਾਇਆ ਸਹਜ ਧੁਨਿ ਉਪਜੀ ਰੋਗਾ ਘਾਣਿ ਮਿਟਾਈ ॥ ਰਹਾਉ ॥ ਕਿਆ ਗੁਣ ਤੇਰੇ ਆਖਿ ਵਖਾਣਾ ਕੀਮਤਿ ਕਹਣੁ ਨ ਜਾਈ ॥ ਨਾਨਕ ਭਗਤ ਭਏ ਅਬਿਨਾਸੀ ਅਪੁਨਾ ਪ੍ਰਭੁ ਭਇਆ ਸਹਾਈ ॥੨॥੧੩॥੪੧॥
-
ਸੋਰਠਿ ਮਃ ੫ ॥ ਗਏ ਕਲੇਸ ਰੋਗ ਸਭਿ ਨਾਸੇ ਪ੍ਰਭਿ ਅਪੁਨੈ ਕਿਰਪਾ ਧਾਰੀ ॥ ਆਠ ਪਹਰ ਆਰਾਧਹੁ ਸੁਆਮੀ ਪੂਰਨ ਘਾਲ ਹਮਾਰੀ ॥੧॥ ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥ ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭ ਆਗੈ ਅਰਦਾਸਿ ॥ ਰਹਾਉ ॥ ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥ ਕਹੁ ਨਾਨਕ ਗੁਰੁ ਪੂਰਾ ਭੇਟਿਓ ਮਿਟਿਓ ਸਗਲ ਅੰਦੇਸਾ ॥੨॥੧੪॥੪੨॥
-
ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥ ਮੇਰਾ ਗੁਰੁ ਪੂਰਾ ਸੁਖਦਾਤਾ ॥ ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥ ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥
-
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥