page 62
-
ਸਿਰੀਰਾਗੁ ਮਹਲਾ ੧ ॥ ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ ॥ ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ ਸੁਖ ਸਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ ਮੈ ਹਰਿ ਨਾਮੁ ਅਧਾਰੁ ॥੧॥ ਮਨ ਰੇ ਸਾਚੀ ਖਸਮ ਰਜਾਇ ॥ ਜਿਨਿ ਤਨੁ ਮਨੁ ਸਾਜਿ ਸੀਗਾਰਿਆ ਤਿਸੁ ਸੇਤੀ ਲਿਵ ਲਾਇ ॥੧॥ ਰਹਾਉ ॥ ਤਨੁ ਬੈਸੰਤਰਿ ਹੋਮੀਐ ਇਕ ਰਤੀ ਤੋਲਿ ਕਟਾਇ ॥ ਤਨੁ ਮਨੁ ਸਮਧਾ ਜੇ ਕਰੀ ਅਨਦਿਨੁ ਅਗਨਿ ਜਲਾਇ ॥ ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥੨॥ ਅਰਧ ਸਰੀਰੁ ਕਟਾਈਐ ਸਿਰਿ ਕਰਵਤੁ ਧਰਾਇ ॥ ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ ॥ ਹਰਿ ਨਾਮੈ ਤੁਲਿ ਨ ਪੁਜਈ ਸਭ ਡਿਠੀ ਠੋਕਿ ਵਜਾਇ ॥੩॥ ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ ॥ ਭੂਮਿ ਦਾਨੁ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ ॥ ਰਾਮ ਨਾਮਿ ਮਨੁ ਬੇਧਿਆ ਗੁਰਿ ਦੀਆ ਸਚੁ ਦਾਨੁ ॥੪॥ ਮਨਹਠ ਬੁਧੀ ਕੇਤੀਆ ਕੇਤੇ ਬੇਦ ਬੀਚਾਰ ॥ ਕੇਤੇ ਬੰਧਨ ਜੀਅ ਕੇ ਗੁਰਮੁਖਿ ਮੋਖ ਦੁਆਰ ॥ ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥੫॥ ਸਭੁ ਕੋ ਊਚਾ ਆਖੀਐ ਨੀਚੁ ਨ ਦੀਸੈ ਕੋਇ ॥ ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ ਲੋਇ ॥ ਕਰਮਿ ਮਿਲੈ ਸਚੁ ਪਾਈਐ ਧੁਰਿ ਬਖਸ ਨ ਮੇਟੈ ਕੋਇ ॥੬॥ ਸਾਧੁ ਮਿਲੈ ਸਾਧੂ ਜਨੈ ਸੰਤੋਖੁ ਵਸੈ ਗੁਰ ਭਾਇ ॥ ਅਕਥ ਕਥਾ ਵੀਚਾਰੀਐ ਜੇ ਸਤਿਗੁਰ ਮਾਹਿ ਸਮਾਇ ॥ ਪੀ ਅੰਮ੍ਰਿਤੁ ਸੰਤੋਖਿਆ ਦਰਗਹਿ ਪੈਧਾ ਜਾਇ ॥੭॥ ਘਟਿ ਘਟਿ ਵਾਜੈ ਕਿੰਗੁਰੀ ਅਨਦਿਨੁ ਸਬਦਿ ਸੁਭਾਇ ॥ ਵਿਰਲੇ ਕਉ ਸੋਝੀ ਪਈ ਗੁਰਮੁਖਿ ਮਨੁ ਸਮਝਾਇ ॥ ਨਾਨਕ ਨਾਮੁ ਨ ਵੀਸਰੈ ਛੂਟੈ ਸਬਦੁ ਕਮਾਇ ॥੮॥੧੪॥
-
ਸਿਰੀਰਾਗੁ ਮਹਲਾ ੧ ॥ ਚਿਤੇ ਦਿਸਹਿ ਧਉਲਹਰ ਬਗੇ ਬੰਕ ਦੁਆਰ ॥ ਕਰਿ ਮਨ ਖੁਸੀ ਉਸਾਰਿਆ ਦੂਜੈ ਹੇਤਿ ਪਿਆਰਿ ॥ ਅੰਦਰੁ ਖਾਲੀ ਪ੍ਰੇਮ ਬਿਨੁ ਢਹਿ ਢੇਰੀ ਤਨੁ ਛਾਰੁ ॥੧॥ ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥ ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥੧॥ ਰਹਾਉ ॥ ਰਾਮ ਨਾਮੁ ਧਨੁ ਨਿਰਮਲੋ ਜੇ ਦੇਵੈ ਦੇਵਣਹਾਰੁ ॥ ਆਗੈ ਪੂਛ ਨ ਹੋਵਈ ਜਿਸੁ ਬੇਲੀ ਗੁਰੁ ਕਰਤਾਰੁ ॥ ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥੨॥ ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ ॥ ਨਾਰੀ ਦੇਖਿ ਵਿਗਾਸੀਅਹਿ ਨਾਲੇ ਹਰਖੁ ਸੁ ਸੋਗੁ ॥ ਗੁਰਮੁਖਿ ਸਬਦਿ ਰੰਗਾਵਲੇ ਅਹਿਨਿਸਿ ਹਰਿ ਰਸੁ ਭੋਗੁ ॥੩॥ ਚਿਤੁ ਚਲੈ ਵਿਤੁ ਜਾਵਣੋ ਸਾਕਤ ਡੋਲਿ ਡੋਲਾਇ ॥ ਬਾਹਰਿ ਢੂੰਢਿ ਵਿਗੁਚੀਐ ਘਰ ਮਹਿ ਵਸਤੁ ਸੁਥਾਇ ॥ ਮਨਮੁਖਿ ਹਉਮੈ ਕਰਿ ਮੁਸੀ ਗੁਰਮੁਖਿ ਪਲੈ ਪਾਇ ॥੪॥ ਸਾਕਤ ਨਿਰਗੁਣਿਆਰਿਆ ਆਪਣਾ ਮੂਲੁ ਪਛਾਣੁ ॥ ਰਕਤੁ ਬਿੰਦੁ ਕਾ ਇਹੁ ਤਨੋ ਅਗਨੀ ਪਾਸਿ ਪਿਰਾਣੁ ॥ ਪਵਣੈ ਕੈ ਵਸਿ ਦੇਹੁਰੀ ਮਸਤਕਿ ਸਚੁ ਨੀਸਾਣੁ ॥੫॥ ਬਹੁਤਾ ਜੀਵਣੁ ਮੰਗੀਐ ਮੁਆ ਨ ਲੋੜੈ ਕੋਇ ॥ ਸੁਖ ਜੀਵਣੁ ਤਿਸੁ ਆਖੀਐ ਜਿਸੁ ਗੁਰਮੁਖਿ ਵਸਿਆ ਸੋਇ ॥ ਨਾਮ ਵਿਹੂਣੇ ਕਿਆ ਗਣੀ ਜਿਸੁ ਹਰਿ ਗੁਰ ਦਰਸੁ ਨ ਹੋਇ ॥੬॥ ਜਿਉ ਸੁਪਨੈ ਨਿਸਿ ਭੁਲੀਐ ਜਬ ਲਗਿ ਨਿਦ੍ਰਾ ਹੋਇ ॥ ਇਉ ਸਰਪਨਿ ਕੈ ਵਸਿ ਜੀਅੜਾ ਅੰਤਰਿ ਹਉਮੈ ਦੋਇ ॥ ਗੁਰਮਤਿ ਹੋਇ ਵੀਚਾਰੀਐ ਸੁਪਨਾ ਇਹੁ ਜਗੁ ਲੋਇ ॥੭॥ ਅਗਨਿ ਮਰੈ ਜਲੁ ਪਾਈਐ ਜਿਉ ਬਾਰਿਕ ਦੂਧੈ ਮਾਇ ॥ ਬਿਨੁ ਜਲ ਕਮਲ ਸੁ ਨਾ ਥੀਐ ਬਿਨੁ ਜਲ ਮੀਨੁ ਮਰਾਇ ॥ ਨਾਨਕ ਗੁਰਮੁਖਿ ਹਰਿ ਰਸਿ ਮਿਲੈ ਜੀਵਾ ਹਰਿ ਗੁਣ ਗਾਇ ॥੮॥੧੫॥