page 620
-
ਸੋਰਠਿ ਮਹਲਾ ੫ ॥ ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥ ਹੋਈ ਰਾਜੇ ਰਾਮ ਕੀ ਰਖਵਾਲੀ ॥ ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥
-
ਸੋਰਠਿ ਮਹਲਾ ੫ ॥ ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥੧॥ ਹਰਿ ਜਨਿ ਸਿਮਰਿਆ ਨਾਮ ਅਧਾਰਿ ॥ ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥ ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿ ਗੋਵਿਦੁ ਗੁਰਿ ਰਾਖਿਆ ॥ ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥
-
ਸੋਰਠਿ ਮਹਲਾ ੫ ॥ ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ ਸਾਚੈ ਦਰਬਾਰਿ ॥ ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ ਸੰਸਾਰਿ ॥ ਅਪਣੇ ਜੀਅ ਜੰਤ ਆਪੇ ਰਾਖੇ ਜਮਹਿ ਕੀਓ ਹਟਤਾਰਿ ॥੧॥ ਹਰਿ ਕੇ ਚਰਣ ਰਿਦੈ ਉਰਿ ਧਾਰਿ ॥ ਸਦਾ ਸਦਾ ਪ੍ਰਭੁ ਸਿਮਰੀਐ ਭਾਈ ਦੁਖ ਕਿਲਬਿਖ ਕਾਟਣਹਾਰੁ ॥੧॥ ਰਹਾਉ ॥ ਤਿਸ ਕੀ ਸਰਣੀ ਊਬਰੈ ਭਾਈ ਜਿਨਿ ਰਚਿਆ ਸਭੁ ਕੋਇ ॥ ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ ॥ ਨਾਨਕ ਪ੍ਰਭੂ ਧਿਆਈਐ ਭਾਈ ਮਨੁ ਤਨੁ ਸੀਤਲੁ ਹੋਇ ॥੨॥੧੯॥੪੭॥
-
ਸੋਰਠਿ ਮਹਲਾ ੫ ॥ ਸੰਤਹੁ ਹਰਿ ਹਰਿ ਨਾਮੁ ਧਿਆਈ ॥ ਸੁਖ ਸਾਗਰ ਪ੍ਰਭੁ ਵਿਸਰਉ ਨਾਹੀ ਮਨ ਚਿੰਦਿਅੜਾ ਫਲੁ ਪਾਈ ॥੧॥ ਰਹਾਉ ॥ ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥੧॥ ਸਰਬ ਨਿਧਾਨ ਮੰਗਲ ਰਸ ਰੂਪਾ ਹਰਿ ਕਾ ਨਾਮੁ ਅਧਾਰੋ ॥ ਨਾਨਕ ਪਤਿ ਰਾਖੀ ਪਰਮੇਸਰਿ ਉਧਰਿਆ ਸਭੁ ਸੰਸਾਰੋ ॥੨॥੨੦॥੪੮॥
-
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥