page 621
-
ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥
-
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
-
ਸੋਰਠਿ ਮਹਲਾ ੫ ॥ ਹਿਰਦੈ ਨਾਮੁ ਵਸਾਇਹੁ ॥ ਘਰਿ ਬੈਠੇ ਗੁਰੂ ਧਿਆਇਹੁ ॥ ਗੁਰਿ ਪੂਰੈ ਸਚੁ ਕਹਿਆ ॥ ਸੋ ਸੁਖੁ ਸਾਚਾ ਲਹਿਆ ॥੧॥ ਅਪੁਨਾ ਹੋਇਓ ਗੁਰੁ ਮਿਹਰਵਾਨਾ ॥ ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ ਸਾਚੀ ਗੁਰ ਵਡਿਆਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਸਿਰਿ ਸਾਹਾ ਪਾਤਿਸਾਹਾ ॥ ਗੁਰ ਭੇਟਤ ਮਨਿ ਓਮਾਹਾ ॥੨॥ ਸਗਲ ਪਰਾਛਤ ਲਾਥੇ ॥ ਮਿਲਿ ਸਾਧਸੰਗਤਿ ਕੈ ਸਾਥੇ ॥ ਗੁਣ ਨਿਧਾਨ ਹਰਿ ਨਾਮਾ ॥ ਜਪਿ ਪੂਰਨ ਹੋਏ ਕਾਮਾ ॥੩॥ ਗੁਰਿ ਕੀਨੋ ਮੁਕਤਿ ਦੁਆਰਾ ॥ ਸਭ ਸ੍ਰਿਸਟਿ ਕਰੈ ਜੈਕਾਰਾ ॥ ਨਾਨਕ ਪ੍ਰਭੁ ਮੇਰੈ ਸਾਥੇ ॥ ਜਨਮ ਮਰਣ ਭੈ ਲਾਥੇ ॥੪॥੨॥੫੨॥