page 622
-
ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥
-
ਸੋਰਠਿ ਮਹਲਾ ੫ ॥ ਸਾਹਿਬੁ ਗੁਨੀ ਗਹੇਰਾ ॥ ਘਰੁ ਲਸਕਰੁ ਸਭੁ ਤੇਰਾ ॥ ਰਖਵਾਲੇ ਗੁਰ ਗੋਪਾਲਾ ॥ ਸਭਿ ਜੀਅ ਭਏ ਦਇਆਲਾ ॥੧॥ ਜਪਿ ਅਨਦਿ ਰਹਉ ਗੁਰ ਚਰਣਾ ॥ ਭਉ ਕਤਹਿ ਨਹੀ ਪ੍ਰਭ ਸਰਣਾ ॥ ਰਹਾਉ ॥ ਤੇਰਿਆ ਦਾਸਾ ਰਿਦੈ ਮੁਰਾਰੀ ॥ ਪ੍ਰਭਿ ਅਬਿਚਲ ਨੀਵ ਉਸਾਰੀ ॥ ਬਲੁ ਧਨੁ ਤਕੀਆ ਤੇਰਾ ॥ ਤੂ ਭਾਰੋ ਠਾਕੁਰੁ ਮੇਰਾ ॥੨॥ ਜਿਨਿ ਜਿਨਿ ਸਾਧਸੰਗੁ ਪਾਇਆ ॥ ਸੋ ਪ੍ਰਭਿ ਆਪਿ ਤਰਾਇਆ ॥ ਕਰਿ ਕਿਰਪਾ ਨਾਮ ਰਸੁ ਦੀਆ ॥ ਕੁਸਲ ਖੇਮ ਸਭ ਥੀਆ ॥੩॥ ਹੋਏ ਪ੍ਰਭੂ ਸਹਾਈ ॥ ਸਭ ਉਠਿ ਲਾਗੀ ਪਾਈ ॥ ਸਾਸਿ ਸਾਸਿ ਪ੍ਰਭੁ ਧਿਆਈਐ ॥ ਹਰਿ ਮੰਗਲੁ ਨਾਨਕ ਗਾਈਐ ॥੪॥੪॥੫੪॥
-
ਸੋਰਠਿ ਮਹਲਾ ੫ ॥ ਸੂਖ ਸਹਜ ਆਨੰਦਾ ॥ ਪ੍ਰਭੁ ਮਿਲਿਓ ਮਨਿ ਭਾਵੰਦਾ ॥ ਪੂਰੈ ਗੁਰਿ ਕਿਰਪਾ ਧਾਰੀ ॥ ਤਾ ਗਤਿ ਭਈ ਹਮਾਰੀ ॥੧॥ ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥ ਨਿਤ ਬਾਜੇ ਅਨਹਤ ਬੀਨਾ ॥ ਰਹਾਉ ॥ ਹਰਿ ਚਰਣ ਕੀ ਓਟ ਸਤਾਣੀ ॥ ਸਭ ਚੂਕੀ ਕਾਣਿ ਲੋਕਾਣੀ ॥ ਜਗਜੀਵਨੁ ਦਾਤਾ ਪਾਇਆ ॥ ਹਰਿ ਰਸਕਿ ਰਸਕਿ ਗੁਣ ਗਾਇਆ ॥੨॥ ਪ੍ਰਭ ਕਾਟਿਆ ਜਮ ਕਾ ਫਾਸਾ ॥ ਮਨ ਪੂਰਨ ਹੋਈ ਆਸਾ ॥ ਜਹ ਪੇਖਾ ਤਹ ਸੋਈ ॥ ਹਰਿ ਪ੍ਰਭ ਬਿਨੁ ਅਵਰੁ ਨ ਕੋਈ ॥੩॥ ਕਰਿ ਕਿਰਪਾ ਪ੍ਰਭਿ ਰਾਖੇ ॥ ਸਭਿ ਜਨਮ ਜਨਮ ਦੁਖ ਲਾਥੇ ॥ ਨਿਰਭਉ ਨਾਮੁ ਧਿਆਇਆ ॥ ਅਟਲ ਸੁਖੁ ਨਾਨਕ ਪਾਇਆ ॥੪॥੫॥੫੫॥
-
ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥