page 623
-
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥
-
ਸੋਰਠਿ ਮਹਲਾ ੫ ॥ ਪਾਰਬ੍ਰਹਮਿ ਨਿਬਾਹੀ ਪੂਰੀ ॥ ਕਾਈ ਬਾਤ ਨ ਰਹੀਆ ਊਰੀ ॥ ਗੁਰਿ ਚਰਨ ਲਾਇ ਨਿਸਤਾਰੇ ॥ ਹਰਿ ਹਰਿ ਨਾਮੁ ਸਮ੍ਹ੍ਹਾਰੇ ॥੧॥ ਅਪਨੇ ਦਾਸ ਕਾ ਸਦਾ ਰਖਵਾਲਾ ॥ ਕਰਿ ਕਿਰਪਾ ਅਪੁਨੇ ਕਰਿ ਰਾਖੇ ਮਾਤ ਪਿਤਾ ਜਿਉ ਪਾਲਾ ॥੧॥ ਰਹਾਉ ॥ ਵਡਭਾਗੀ ਸਤਿਗੁਰੁ ਪਾਇਆ ॥ ਜਿਨਿ ਜਮ ਕਾ ਪੰਥੁ ਮਿਟਾਇਆ ॥ ਹਰਿ ਭਗਤਿ ਭਾਇ ਚਿਤੁ ਲਾਗਾ ॥ ਜਪਿ ਜੀਵਹਿ ਸੇ ਵਡਭਾਗਾ ॥੨॥ ਹਰਿ ਅੰਮ੍ਰਿਤ ਬਾਣੀ ਗਾਵੈ ॥ ਸਾਧਾ ਕੀ ਧੂਰੀ ਨਾਵੈ ॥ ਅਪੁਨਾ ਨਾਮੁ ਆਪੇ ਦੀਆ ॥ ਪ੍ਰਭ ਕਰਣਹਾਰ ਰਖਿ ਲੀਆ ॥੩॥ ਹਰਿ ਦਰਸਨ ਪ੍ਰਾਨ ਅਧਾਰਾ ॥ ਇਹੁ ਪੂਰਨ ਬਿਮਲ ਬੀਚਾਰਾ ॥ ਕਰਿ ਕਿਰਪਾ ਅੰਤਰਜਾਮੀ ॥ ਦਾਸ ਨਾਨਕ ਸਰਣਿ ਸੁਆਮੀ ॥੪॥੮॥੫੮॥
-
ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥