page 625
-
ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ ਗੁਨ ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਂਠੇ ॥੧॥ ਜਗਜੀਵਨ ਨਾਮੁ ਤੁਮਾਰਾ ॥ ਗੁਰ ਪੂਰੇ ਦੀਓ ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ॥ ਰਹਾਉ ॥ ਤੂਹੈ ਮੰਤ੍ਰੀ ਸੁਨਹਿ ਪ੍ਰਭ ਤੂਹੈ ਸਭੁ ਕਿਛੁ ਕਰਣੈਹਾਰਾ ॥ ਤੂ ਆਪੇ ਦਾਤਾ ਆਪੇ ਭੁਗਤਾ ਕਿਆ ਇਹੁ ਜੰਤੁ ਵਿਚਾਰਾ ॥੨॥ ਕਿਆ ਗੁਣ ਤੇਰੇ ਆਖਿ ਵਖਾਣੀ ਕੀਮਤਿ ਕਹਣੁ ਨ ਜਾਈ ॥ ਪੇਖਿ ਪੇਖਿ ਜੀਵੈ ਪ੍ਰਭੁ ਅਪਨਾ ਅਚਰਜੁ ਤੁਮਹਿ ਵਡਾਈ ॥੩॥ ਧਾਰਿ ਅਨੁਗ੍ਰਹੁ ਆਪਿ ਪ੍ਰਭ ਸ੍ਵਾਮੀ ਪਤਿ ਮਤਿ ਕੀਨੀ ਪੂਰੀ ॥ ਸਦਾ ਸਦਾ ਨਾਨਕ ਬਲਿਹਾਰੀ ਬਾਛਉ ਸੰਤਾ ਧੂਰੀ ॥੪॥੧੩॥੬੩॥
-
ਸੋਰਠਿ ਮਃ ੫ ॥ ਗੁਰੁ ਪੂਰਾ ਨਮਸਕਾਰੇ ॥ ਪ੍ਰਭਿ ਸਭੇ ਕਾਜ ਸਵਾਰੇ ॥ ਹਰਿ ਅਪਣੀ ਕਿਰਪਾ ਧਾਰੀ ॥ ਪ੍ਰਭ ਪੂਰਨ ਪੈਜ ਸਵਾਰੀ ॥੧॥ ਅਪਨੇ ਦਾਸ ਕੋ ਭਇਓ ਸਹਾਈ ॥ ਸਗਲ ਮਨੋਰਥ ਕੀਨੇ ਕਰਤੈ ਊਣੀ ਬਾਤ ਨ ਕਾਈ ॥ ਰਹਾਉ ॥ ਕਰਤੈ ਪੁਰਖਿ ਤਾਲੁ ਦਿਵਾਇਆ ॥ ਪਿਛੈ ਲਗਿ ਚਲੀ ਮਾਇਆ ॥ ਤੋਟਿ ਨ ਕਤਹੂ ਆਵੈ ॥ ਮੇਰੇ ਪੂਰੇ ਸਤਗੁਰ ਭਾਵੈ ॥੨॥ ਸਿਮਰਿ ਸਿਮਰਿ ਦਇਆਲਾ ॥ ਸਭਿ ਜੀਅ ਭਏ ਕਿਰਪਾਲਾ ॥ ਜੈ ਜੈ ਕਾਰੁ ਗੁਸਾਈ ॥ ਜਿਨਿ ਪੂਰੀ ਬਣਤ ਬਣਾਈ ॥੩॥ ਤੂ ਭਾਰੋ ਸੁਆਮੀ ਮੋਰਾ ॥ ਇਹੁ ਪੁੰਨੁ ਪਦਾਰਥੁ ਤੇਰਾ ॥ ਜਨ ਨਾਨਕ ਏਕੁ ਧਿਆਇਆ ॥ ਸਰਬ ਫਲਾ ਪੁੰਨੁ ਪਾਇਆ ॥੪॥੧੪॥੬੪॥
-
ਸੋਰਠਿ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ ਨਿਰਮਲ ਹੋਏ ਕਰਿ ਇਸਨਾਨਾ ॥ ਗੁਰਿ ਪੂਰੈ ਕੀਨੇ ਦਾਨਾ ॥੧॥ ਸਭਿ ਕੁਸਲ ਖੇਮ ਪ੍ਰਭਿ ਧਾਰੇ ॥ ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥ ਸਾਧਸੰਗਿ ਮਲੁ ਲਾਥੀ ॥ ਪਾਰਬ੍ਰਹਮੁ ਭਇਓ ਸਾਥੀ ॥ ਨਾਨਕ ਨਾਮੁ ਧਿਆਇਆ ॥ ਆਦਿ ਪੁਰਖ ਪ੍ਰਭੁ ਪਾਇਆ ॥੨॥੧॥੬੫॥