page 626
-
ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥੨॥੨॥੬੬॥
-
ਸੋਰਠਿ ਮਹਲਾ ੫ ॥ ਆਗੈ ਸੁਖੁ ਗੁਰਿ ਦੀਆ ॥ ਪਾਛੈ ਕੁਸਲ ਖੇਮ ਗੁਰਿ ਕੀਆ ॥ ਸਰਬ ਨਿਧਾਨ ਸੁਖ ਪਾਇਆ ॥ ਗੁਰੁ ਅਪੁਨਾ ਰਿਦੈ ਧਿਆਇਆ ॥੧॥ ਅਪਨੇ ਸਤਿਗੁਰ ਕੀ ਵਡਿਆਈ ॥ ਮਨ ਇਛੇ ਫਲ ਪਾਈ ॥ ਸੰਤਹੁ ਦਿਨੁ ਦਿਨੁ ਚੜੈ ਸਵਾਈ ॥ ਰਹਾਉ ॥ ਜੀਅ ਜੰਤ ਸਭਿ ਭਏ ਦਇਆਲਾ ਪ੍ਰਭਿ ਅਪਨੇ ਕਰਿ ਦੀਨੇ ॥ ਸਹਜ ਸੁਭਾਇ ਮਿਲੇ ਗੋਪਾਲਾ ਨਾਨਕ ਸਾਚਿ ਪਤੀਨੇ ॥੨॥੩॥੬੭॥
-
ਸੋਰਠਿ ਮਹਲਾ ੫ ॥ ਗੁਰ ਕਾ ਸਬਦੁ ਰਖਵਾਰੇ ॥ ਚਉਕੀ ਚਉਗਿਰਦ ਹਮਾਰੇ ॥ ਰਾਮ ਨਾਮਿ ਮਨੁ ਲਾਗਾ ॥ ਜਮੁ ਲਜਾਇ ਕਰਿ ਭਾਗਾ ॥੧॥ ਪ੍ਰਭ ਜੀ ਤੂ ਮੇਰੋ ਸੁਖਦਾਤਾ ॥ ਬੰਧਨ ਕਾਟਿ ਕਰੇ ਮਨੁ ਨਿਰਮਲੁ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਨਾਨਕ ਪ੍ਰਭੁ ਅਬਿਨਾਸੀ ॥ ਤਾ ਕੀ ਸੇਵ ਨ ਬਿਰਥੀ ਜਾਸੀ ॥ ਅਨਦ ਕਰਹਿ ਤੇਰੇ ਦਾਸਾ ॥ ਜਪਿ ਪੂਰਨ ਹੋਈ ਆਸਾ ॥੨॥੪॥੬੮॥
-
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥
-
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥
-
ਸੋਰਠਿ ਮਹਲਾ ੫ ॥ ਸੋਈ ਕਰਾਇ ਜੋ ਤੁਧੁ ਭਾਵੈ ॥ ਮੋਹਿ ਸਿਆਣਪ ਕਛੂ ਨ ਆਵੈ ॥ ਹਮ ਬਾਰਿਕ ਤਉ ਸਰਣਾਈ ॥ ਪ੍ਰਭਿ ਆਪੇ ਪੈਜ ਰਖਾਈ ॥੧॥ ਮੇਰਾ ਮਾਤ ਪਿਤਾ ਹਰਿ ਰਾਇਆ ॥ ਕਰਿ ਕਿਰਪਾ ਪ੍ਰਤਿਪਾਲਣ ਲਾਗਾ ਕਰੀ ਤੇਰਾ ਕਰਾਇਆ ॥ ਰਹਾਉ ॥ ਜੀਅ ਜੰਤ ਤੇਰੇ ਧਾਰੇ ॥ ਪ੍ਰਭ ਡੋਰੀ ਹਾਥਿ ਤੁਮਾਰੇ ॥ ਜਿ ਕਰਾਵੈ ਸੋ ਕਰਣਾ ॥ ਨਾਨਕ ਦਾਸ ਤੇਰੀ ਸਰਣਾ ॥੨॥੭॥੭੧॥