page 627
-
ਸੋਰਠਿ ਮਹਲਾ ੫ ॥ ਹਰਿ ਨਾਮੁ ਰਿਦੈ ਪਰੋਇਆ ॥ ਸਭੁ ਕਾਜੁ ਹਮਾਰਾ ਹੋਇਆ ॥ ਪ੍ਰਭ ਚਰਣੀ ਮਨੁ ਲਾਗਾ ॥ ਪੂਰਨ ਜਾ ਕੇ ਭਾਗਾ ॥੧॥ ਮਿਲਿ ਸਾਧਸੰਗਿ ਹਰਿ ਧਿਆਇਆ ॥ ਆਠ ਪਹਰ ਅਰਾਧਿਓ ਹਰਿ ਹਰਿ ਮਨ ਚਿੰਦਿਆ ਫਲੁ ਪਾਇਆ ॥ ਰਹਾਉ ॥ ਪਰਾ ਪੂਰਬਲਾ ਅੰਕੁਰੁ ਜਾਗਿਆ ॥ ਰਾਮ ਨਾਮਿ ਮਨੁ ਲਾਗਿਆ ॥ ਮਨਿ ਤਨਿ ਹਰਿ ਦਰਸਿ ਸਮਾਵੈ ॥ ਨਾਨਕ ਦਾਸ ਸਚੇ ਗੁਣ ਗਾਵੈ ॥੨॥੮॥੭੨॥
-
ਸੋਰਠਿ ਮਹਲਾ ੫ ॥ ਗੁਰ ਮਿਲਿ ਪ੍ਰਭੂ ਚਿਤਾਰਿਆ ॥ ਕਾਰਜ ਸਭਿ ਸਵਾਰਿਆ ॥ ਮੰਦਾ ਕੋ ਨ ਅਲਾਏ ॥ ਸਭ ਜੈ ਜੈ ਕਾਰੁ ਸੁਣਾਏ ॥੧॥ ਸੰਤਹੁ ਸਾਚੀ ਸਰਣਿ ਸੁਆਮੀ ॥ ਜੀਅ ਜੰਤ ਸਭਿ ਹਾਥਿ ਤਿਸੈ ਕੈ ਸੋ ਪ੍ਰਭੁ ਅੰਤਰਜਾਮੀ ॥ ਰਹਾਉ ॥ ਕਰਤਬ ਸਭਿ ਸਵਾਰੇ ॥ ਪ੍ਰਭਿ ਅਪੁਨਾ ਬਿਰਦੁ ਸਮਾਰੇ ॥ ਪਤਿਤ ਪਾਵਨ ਪ੍ਰਭ ਨਾਮਾ ॥ ਜਨ ਨਾਨਕ ਸਦ ਕੁਰਬਾਨਾ ॥੨॥੯॥੭੩॥
-
ਸੋਰਠਿ ਮਹਲਾ ੫ ॥ ਪਾਰਬ੍ਰਹਮਿ ਸਾਜਿ ਸਵਾਰਿਆ ॥ ਇਹੁ ਲਹੁੜਾ ਗੁਰੂ ਉਬਾਰਿਆ ॥ ਅਨਦ ਕਰਹੁ ਪਿਤ ਮਾਤਾ ॥ ਪਰਮੇਸਰੁ ਜੀਅ ਕਾ ਦਾਤਾ ॥੧॥ ਸੁਭ ਚਿਤਵਨਿ ਦਾਸ ਤੁਮਾਰੇ ॥ ਰਾਖਹਿ ਪੈਜ ਦਾਸ ਅਪੁਨੇ ਕੀ ਕਾਰਜ ਆਪਿ ਸਵਾਰੇ ॥ ਰਹਾਉ ॥ ਮੇਰਾ ਪ੍ਰਭੁ ਪਰਉਪਕਾਰੀ ॥ ਪੂਰਨ ਕਲ ਜਿਨਿ ਧਾਰੀ ॥ ਨਾਨਕ ਸਰਣੀ ਆਇਆ ॥ ਮਨ ਚਿੰਦਿਆ ਫਲੁ ਪਾਇਆ ॥੨॥੧੦॥੭੪॥
-
ਸੋਰਠਿ ਮਹਲਾ ੫ ॥ ਸਦਾ ਸਦਾ ਹਰਿ ਜਾਪੇ ॥ ਪ੍ਰਭ ਬਾਲਕ ਰਾਖੇ ਆਪੇ ॥ ਸੀਤਲਾ ਠਾਕਿ ਰਹਾਈ ॥ ਬਿਘਨ ਗਏ ਹਰਿ ਨਾਈ ॥੧॥ ਮੇਰਾ ਪ੍ਰਭੁ ਹੋਆ ਸਦਾ ਦਇਆਲਾ ॥ ਅਰਦਾਸਿ ਸੁਣੀ ਭਗਤ ਅਪੁਨੇ ਕੀ ਸਭ ਜੀਅ ਭਇਆ ਕਿਰਪਾਲਾ ॥ ਰਹਾਉ ॥ ਪ੍ਰਭ ਕਰਣ ਕਾਰਣ ਸਮਰਾਥਾ ॥ ਹਰਿ ਸਿਮਰਤ ਸਭੁ ਦੁਖੁ ਲਾਥਾ ॥ ਅਪਣੇ ਦਾਸ ਕੀ ਸੁਣੀ ਬੇਨੰਤੀ ॥ ਸਭ ਨਾਨਕ ਸੁਖਿ ਸਵੰਤੀ ॥੨॥੧੧॥੭੫॥
-
ਸੋਰਠਿ ਮਹਲਾ ੫ ॥ ਅਪਨਾ ਗੁਰੂ ਧਿਆਏ ॥ ਮਿਲਿ ਕੁਸਲ ਸੇਤੀ ਘਰਿ ਆਏ ॥ ਨਾਮੈ ਕੀ ਵਡਿਆਈ ॥ ਤਿਸੁ ਕੀਮਤਿ ਕਹਣੁ ਨ ਜਾਈ ॥੧॥ ਸੰਤਹੁ ਹਰਿ ਹਰਿ ਹਰਿ ਆਰਾਧਹੁ ॥ ਹਰਿ ਆਰਾਧਿ ਸਭੋ ਕਿਛੁ ਪਾਈਐ ਕਾਰਜ ਸਗਲੇ ਸਾਧਹੁ ॥ ਰਹਾਉ ॥ ਪ੍ਰੇਮ ਭਗਤਿ ਪ੍ਰਭ ਲਾਗੀ ॥ ਸੋ ਪਾਏ ਜਿਸੁ ਵਡਭਾਗੀ ॥ ਜਨ ਨਾਨਕ ਨਾਮੁ ਧਿਆਇਆ ॥ ਤਿਨਿ ਸਰਬ ਸੁਖਾ ਫਲ ਪਾਇਆ ॥੨॥੧੨॥੭੬॥