page 628
-
ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥
-
ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥
-
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
-
ਸੋਰਠਿ ਮਹਲਾ ੫ ॥ ਗਰੀਬੀ ਗਦਾ ਹਮਾਰੀ ॥ ਖੰਨਾ ਸਗਲ ਰੇਨੁ ਛਾਰੀ ॥ ਇਸੁ ਆਗੈ ਕੋ ਨ ਟਿਕੈ ਵੇਕਾਰੀ ॥ ਗੁਰ ਪੂਰੇ ਏਹ ਗਲ ਸਾਰੀ ॥੧॥ ਹਰਿ ਹਰਿ ਨਾਮੁ ਸੰਤਨ ਕੀ ਓਟਾ ॥ ਜੋ ਸਿਮਰੈ ਤਿਸ ਕੀ ਗਤਿ ਹੋਵੈ ਉਧਰਹਿ ਸਗਲੇ ਕੋਟਾ ॥੧॥ ਰਹਾਉ ॥ ਸੰਤ ਸੰਗਿ ਜਸੁ ਗਾਇਆ ॥ ਇਹੁ ਪੂਰਨ ਹਰਿ ਧਨੁ ਪਾਇਆ ॥ ਕਹੁ ਨਾਨਕ ਆਪੁ ਮਿਟਾਇਆ ॥ ਸਭੁ ਪਾਰਬ੍ਰਹਮੁ ਨਦਰੀ ਆਇਆ ॥੨॥੧੬॥੮੦॥
-
ਸੋਰਠਿ ਮਹਲਾ ੫ ॥ ਗੁਰਿ ਪੂਰੈ ਪੂਰੀ ਕੀਨੀ ॥ ਬਖਸ ਅਪੁਨੀ ਕਰਿ ਦੀਨੀ ॥ ਨਿਤ ਅਨੰਦ ਸੁਖ ਪਾਇਆ ॥ ਥਾਵ ਸਗਲੇ ਸੁਖੀ ਵਸਾਇਆ ॥੧॥ ਹਰਿ ਕੀ ਭਗਤਿ ਫਲ ਦਾਤੀ ॥ ਗੁਰਿ ਪੂਰੈ ਕਿਰਪਾ ਕਰਿ ਦੀਨੀ ਵਿਰਲੈ ਕਿਨ ਹੀ ਜਾਤੀ ॥ ਰਹਾਉ ॥ ਗੁਰਬਾਣੀ ਗਾਵਹ ਭਾਈ ॥ ਓਹ ਸਫਲ ਸਦਾ ਸੁਖਦਾਈ ॥ ਨਾਨਕ ਨਾਮੁ ਧਿਆਇਆ ॥ ਪੂਰਬਿ ਲਿਖਿਆ ਪਾਇਆ ॥੨॥੧੭॥੮੧॥