page 629
-
ਸੋਰਠਿ ਮਹਲਾ ੫ ॥ ਗੁਰੁ ਪੂਰਾ ਆਰਾਧੇ ॥ ਕਾਰਜ ਸਗਲੇ ਸਾਧੇ ॥ ਸਗਲ ਮਨੋਰਥ ਪੂਰੇ ॥ ਬਾਜੇ ਅਨਹਦ ਤੂਰੇ ॥੧॥ ਸੰਤਹੁ ਰਾਮੁ ਜਪਤ ਸੁਖੁ ਪਾਇਆ ॥ ਸੰਤ ਅਸਥਾਨਿ ਬਸੇ ਸੁਖ ਸਹਜੇ ਸਗਲੇ ਦੂਖ ਮਿਟਾਇਆ ॥੧॥ ਰਹਾਉ ॥ ਗੁਰ ਪੂਰੇ ਕੀ ਬਾਣੀ ॥ ਪਾਰਬ੍ਰਹਮ ਮਨਿ ਭਾਣੀ ॥ ਨਾਨਕ ਦਾਸਿ ਵਖਾਣੀ ॥ ਨਿਰਮਲ ਅਕਥ ਕਹਾਣੀ ॥੨॥੧੮॥੮੨॥
-
ਸੋਰਠਿ ਮਹਲਾ ੫ ॥ ਭੂਖੇ ਖਾਵਤ ਲਾਜ ਨ ਆਵੈ ॥ ਤਿਉ ਹਰਿ ਜਨੁ ਹਰਿ ਗੁਣ ਗਾਵੈ ॥੧॥ ਅਪਨੇ ਕਾਜ ਕਉ ਕਿਉ ਅਲਕਾਈਐ ॥ ਜਿਤੁ ਸਿਮਰਨਿ ਦਰਗਹ ਮੁਖੁ ਊਜਲ ਸਦਾ ਸਦਾ ਸੁਖੁ ਪਾਈਐ ॥੧॥ ਰਹਾਉ ॥ ਜਿਉ ਕਾਮੀ ਕਾਮਿ ਲੁਭਾਵੈ ॥ ਤਿਉ ਹਰਿ ਦਾਸ ਹਰਿ ਜਸੁ ਭਾਵੈ ॥੨॥ ਜਿਉ ਮਾਤਾ ਬਾਲਿ ਲਪਟਾਵੈ ॥ ਤਿਉ ਗਿਆਨੀ ਨਾਮੁ ਕਮਾਵੈ ॥੩॥ ਗੁਰ ਪੂਰੇ ਤੇ ਪਾਵੈ ॥ ਜਨ ਨਾਨਕ ਨਾਮੁ ਧਿਆਵੈ ॥੪॥੧੯॥੮੩॥
-
ਸੋਰਠਿ ਮਹਲਾ ੫ ॥ ਸੁਖ ਸਾਂਦਿ ਘਰਿ ਆਇਆ ॥ ਨਿੰਦਕ ਕੈ ਮੁਖਿ ਛਾਇਆ ॥ ਪੂਰੈ ਗੁਰਿ ਪਹਿਰਾਇਆ ॥ ਬਿਨਸੇ ਦੁਖ ਸਬਾਇਆ ॥੧॥ ਸੰਤਹੁ ਸਾਚੇ ਕੀ ਵਡਿਆਈ ॥ ਜਿਨਿ ਅਚਰਜ ਸੋਭ ਬਣਾਈ ॥੧॥ ਰਹਾਉ ॥ ਬੋਲੇ ਸਾਹਿਬ ਕੈ ਭਾਣੈ ॥ ਦਾਸੁ ਬਾਣੀ ਬ੍ਰਹਮੁ ਵਖਾਣੈ ॥ ਨਾਨਕ ਪ੍ਰਭ ਸੁਖਦਾਈ ॥ ਜਿਨਿ ਪੂਰੀ ਬਣਤ ਬਣਾਈ ॥੨॥੨੦॥੮੪॥
-
ਸੋਰਠਿ ਮਹਲਾ ੫ ॥ ਪ੍ਰਭੁ ਅਪੁਨਾ ਰਿਦੈ ਧਿਆਏ ॥ ਘਰਿ ਸਹੀ ਸਲਾਮਤਿ ਆਏ ॥ ਸੰਤੋਖੁ ਭਇਆ ਸੰਸਾਰੇ ॥ ਗੁਰਿ ਪੂਰੈ ਲੈ ਤਾਰੇ ॥੧॥ ਸੰਤਹੁ ਪ੍ਰਭੁ ਮੇਰਾ ਸਦਾ ਦਇਆਲਾ ॥ ਅਪਨੇ ਭਗਤ ਕੀ ਗਣਤ ਨ ਗਣਈ ਰਾਖੈ ਬਾਲ ਗੁਪਾਲਾ ॥੧॥ ਰਹਾਉ ॥ ਹਰਿ ਨਾਮੁ ਰਿਦੈ ਉਰਿ ਧਾਰੇ ॥ ਤਿਨਿ ਸਭੇ ਥੋਕ ਸਵਾਰੇ ॥ ਗੁਰਿ ਪੂਰੈ ਤੁਸਿ ਦੀਆ ॥ ਫਿਰਿ ਨਾਨਕ ਦੂਖੁ ਨ ਥੀਆ ॥੨॥੨੧॥੮੫॥
-
ਸੋਰਠਿ ਮਹਲਾ ੫ ॥ ਹਰਿ ਮਨਿ ਤਨਿ ਵਸਿਆ ਸੋਈ ॥ ਜੈ ਜੈ ਕਾਰੁ ਕਰੇ ਸਭੁ ਕੋਈ ॥ ਗੁਰ ਪੂਰੇ ਕੀ ਵਡਿਆਈ ॥ ਤਾ ਕੀ ਕੀਮਤਿ ਕਹੀ ਨ ਜਾਈ ॥੧॥ ਹਉ ਕੁਰਬਾਨੁ ਜਾਈ ਤੇਰੇ ਨਾਵੈ ॥ ਜਿਸ ਨੋ ਬਖਸਿ ਲੈਹਿ ਮੇਰੇ ਪਿਆਰੇ ਸੋ ਜਸੁ ਤੇਰਾ ਗਾਵੈ ॥੧॥ ਰਹਾਉ ॥ ਤੂੰ ਭਾਰੋ ਸੁਆਮੀ ਮੇਰਾ ॥ ਸੰਤਾਂ ਭਰਵਾਸਾ ਤੇਰਾ ॥ ਨਾਨਕ ਪ੍ਰਭ ਸਰਣਾਈ ॥ ਮੁਖਿ ਨਿੰਦਕ ਕੈ ਛਾਈ ॥੨॥੨੨॥੮੬॥