page 630
-
ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੂ ਨਾਹੀ ॥੧॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥
-
ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥
-
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥
-
ਸੋਰਠਿ ਮਹਲਾ ੫ ॥ ਕਰਨ ਕਰਾਵਨ ਹਰਿ ਅੰਤਰਜਾਮੀ ਜਨ ਅਪੁਨੇ ਕੀ ਰਾਖੈ ॥ ਜੈ ਜੈ ਕਾਰੁ ਹੋਤੁ ਜਗ ਭੀਤਰਿ ਸਬਦੁ ਗੁਰੂ ਰਸੁ ਚਾਖੈ ॥੧॥ ਪ੍ਰਭ ਜੀ ਤੇਰੀ ਓਟ ਗੁਸਾਈ ॥ ਤੂ ਸਮਰਥੁ ਸਰਨਿ ਕਾ ਦਾਤਾ ਆਠ ਪਹਰ ਤੁਮ੍ਹ੍ਹ ਧਿਆਈ ॥ ਰਹਾਉ ॥ ਜੋ ਜਨੁ ਭਜਨੁ ਕਰੇ ਪ੍ਰਭ ਤੇਰਾ ਤਿਸੈ ਅੰਦੇਸਾ ਨਾਹੀ ॥ ਸਤਿਗੁਰ ਚਰਨ ਲਗੇ ਭਉ ਮਿਟਿਆ ਹਰਿ ਗੁਨ ਗਾਏ ਮਨ ਮਾਹੀ ॥੨॥ ਸੂਖ ਸਹਜ ਆਨੰਦ ਘਨੇਰੇ ਸਤਿਗੁਰ ਦੀਆ ਦਿਲਾਸਾ ॥ ਜਿਣਿ ਘਰਿ ਆਏ ਸੋਭਾ ਸੇਤੀ ਪੂਰਨ ਹੋਈ ਆਸਾ ॥੩॥ ਪੂਰਾ ਗੁਰੁ ਪੂਰੀ ਮਤਿ ਜਾ ਕੀ ਪੂਰਨ ਪ੍ਰਭ ਕੇ ਕਾਮਾ ॥ ਗੁਰ ਚਰਨੀ ਲਾਗਿ ਤਰਿਓ ਭਵ ਸਾਗਰੁ ਜਪਿ ਨਾਨਕ ਹਰਿ ਹਰਿ ਨਾਮਾ ॥੪॥੨੬॥੯੦॥
-
ਸੋਰਠਿ ਮਹਲਾ ੫ ॥ ਭਇਓ ਕਿਰਪਾਲੁ ਦੀਨ ਦੁਖ ਭੰਜਨੁ ਆਪੇ ਸਭ ਬਿਧਿ ਥਾਟੀ ॥ ਖਿਨ ਮਹਿ ਰਾਖਿ ਲੀਓ ਜਨੁ ਅਪੁਨਾ ਗੁਰ ਪੂਰੈ ਬੇੜੀ ਕਾਟੀ ॥੧॥ ਮੇਰੇ ਮਨ ਗੁਰ ਗੋਵਿੰਦੁ ਸਦ ਧਿਆਈਐ ॥ ਸਗਲ ਕਲੇਸ ਮਿਟਹਿ ਇਸੁ ਤਨ ਤੇ ਮਨ ਚਿੰਦਿਆ ਫਲੁ ਪਾਈਐ ॥ ਰਹਾਉ ॥ ਜੀਅ ਜੰਤ ਜਾ ਕੇ ਸਭਿ ਕੀਨੇ ਪ੍ਰਭੁ ਊਚਾ ਅਗਮ ਅਪਾਰਾ ॥ ਸਾਧਸੰਗਿ ਨਾਨਕ ਨਾਮੁ ਧਿਆਇਆ ਮੁਖ ਊਜਲ ਭਏ ਦਰਬਾਰਾ ॥੨॥੨੭॥੯੧॥
-
ਸੋਰਠਿ ਮਹਲਾ ੫ ॥ ਸਿਮਰਉ ਅਪੁਨਾ ਸਾਂਈ ॥ ਦਿਨਸੁ ਰੈਨਿ ਸਦ ਧਿਆਈ ॥ ਹਾਥ ਦੇਇ ਜਿਨਿ ਰਾਖੇ ॥ ਹਰਿ ਨਾਮ ਮਹਾ ਰਸ ਚਾਖੇ ॥੧॥ ਅਪਨੇ ਗੁਰ ਊਪਰਿ ਕੁਰਬਾਨੁ ॥ ਭਏ ਕਿਰਪਾਲ ਪੂਰਨ ਪ੍ਰਭ ਦਾਤੇ ਜੀਅ ਹੋਏ ਮਿਹਰਵਾਨ ॥ ਰਹਾਉ ॥ ਨਾਨਕ ਜਨ ਸਰਨਾਈ ॥ ਜਿਨਿ ਪੂਰਨ ਪੈਜ ਰਖਾਈ ॥ ਸਗਲੇ ਦੂਖ ਮਿਟਾਈ ॥ ਸੁਖੁ ਭੁੰਚਹੁ ਮੇਰੇ ਭਾਈ ॥੨॥੨੮॥੯੨॥