page 631
-
ਸੋਰਠਿ ਮਹਲਾ ੫ ॥ ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥ ਰਾਖੁ ਪੈਜ ਨਾਮ ਅਪੁਨੇ ਕੀ ਕਰਨ ਕਰਾਵਨਹਾਰੇ ॥੧॥ ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥ ਬੁਰੇ ਭਲੇ ਹਮ ਥਾਰੇ ॥ ਰਹਾਉ ॥ ਸੁਣੀ ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥ ਪਹਿਰਿ ਸਿਰਪਾਉ ਸੇਵਕ ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥੨॥੨੯॥੯੩॥
-
ਸੋਰਠਿ ਮਹਲਾ ੫ ॥ ਜੀਅ ਜੰਤ ਸਭਿ ਵਸਿ ਕਰਿ ਦੀਨੇ ਸੇਵਕ ਸਭਿ ਦਰਬਾਰੇ ॥ ਅੰਗੀਕਾਰੁ ਕੀਓ ਪ੍ਰਭ ਅਪੁਨੇ ਭਵ ਨਿਧਿ ਪਾਰਿ ਉਤਾਰੇ ॥੧॥ ਸੰਤਨ ਕੇ ਕਾਰਜ ਸਗਲ ਸਵਾਰੇ ॥ ਦੀਨ ਦਇਆਲ ਕ੍ਰਿਪਾਲ ਕ੍ਰਿਪਾ ਨਿਧਿ ਪੂਰਨ ਖਸਮ ਹਮਾਰੇ ॥ ਰਹਾਉ ॥ ਆਉ ਬੈਠੁ ਆਦਰੁ ਸਭ ਥਾਈ ਊਨ ਨ ਕਤਹੂੰ ਬਾਤਾ ॥ ਭਗਤਿ ਸਿਰਪਾਉ ਦੀਓ ਜਨ ਅਪੁਨੇ ਪ੍ਰਤਾਪੁ ਨਾਨਕ ਪ੍ਰਭ ਜਾਤਾ ॥੨॥੩੦॥੯੪॥
-
ਸੋਰਠਿ ਮਹਲਾ ੯ ੴ ਸਤਿਗੁਰ ਪ੍ਰਸਾਦਿ ॥ ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥ ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥ ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥ ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥੧॥ ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥ ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥੨॥੧॥
-
ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥
-
ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥