page 633
-
ਸੋਰਠਿ ਮਹਲਾ ੯ ॥ ਰੇ ਨਰ ਇਹ ਸਾਚੀ ਜੀਅ ਧਾਰਿ ॥ ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥੧॥ ਰਹਾਉ ॥ ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥ ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥੧॥ ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥ ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੋਹਿ ਪੁਕਾਰਿ ॥੨॥੮॥
-
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
-
ਸੋਰਠਿ ਮਹਲਾ ੯ ॥ ਮਨ ਰੇ ਗਹਿਓ ਨ ਗੁਰ ਉਪਦੇਸੁ ॥ ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥੧॥ ਰਹਾਉ ॥ ਸਾਚ ਛਾਡਿ ਕੈ ਝੂਠਹ ਲਾਗਿਓ ਜਨਮੁ ਅਕਾਰਥੁ ਖੋਇਓ ॥ ਕਰਿ ਪਰਪੰਚ ਉਦਰ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥੧॥ ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥ ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥੨॥ ਰਹਿਓ ਅਚੇਤੁ ਨ ਚੇਤਿਓ ਗੋਬਿੰਦ ਬਿਰਥਾ ਅਉਧ ਸਿਰਾਨੀ ॥ ਕਹੁ ਨਾਨਕ ਹਰਿ ਬਿਰਦੁ ਪਛਾਨਉ ਭੂਲੇ ਸਦਾ ਪਰਾਨੀ ॥੩॥੧੦॥
-
ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥