page 64
-
ਸਿਰੀਰਾਗੁ ਮਹਲਾ ੧ ਘਰੁ ੨ ॥ ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥ ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥੧॥ ਦੁਨੀਆ ਕੈਸਿ ਮੁਕਾਮੇ ॥ ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥ ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥ ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥੨॥ ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥ ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥੩॥ ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥ ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥੪॥ ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥ ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥੫॥ ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥ ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥ ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥ ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭॥ ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥ ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥੮॥੧੭॥
-
ਮਹਲੇ ਪਹਿਲੇ ਸਤਾਰਹ ਅਸਟਪਦੀਆ ॥ ਸਿਰੀਰਾਗੁ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ ॥ ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ ॥ ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ ॥੧॥ ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥ ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥ ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥੨॥ ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥ ਸਤਿਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਕੀ ਕੀਮ ਨ ਪਾਈ ॥ ਪ੍ਰਭੁ ਸਖਾ ਹਰਿ ਜੀਉ ਮੇਰਾ ਅੰਤੇ ਹੋਇ ਸਖਾਈ ॥੩॥ ਪੇਈਅੜੈ ਜਗਜੀਵਨੁ ਦਾਤਾ ਮਨਮੁਖਿ ਪਤਿ ਗਵਾਈ ॥ ਬਿਨੁ ਸਤਿਗੁਰ ਕੋ ਮਗੁ ਨ ਜਾਣੈ ਅੰਧੇ ਠਉਰ ਨ ਕਾਈ ॥ ਹਰਿ ਸੁਖਦਾਤਾ ਮਨਿ ਨਹੀ ਵਸਿਆ ਅੰਤਿ ਗਇਆ ਪਛੁਤਾਈ ॥੪॥ ਪੇਈਅੜੈ ਜਗਜੀਵਨੁ ਦਾਤਾ ਗੁਰਮਤਿ ਮੰਨਿ ਵਸਾਇਆ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਹਉਮੈ ਮੋਹੁ ਚੁਕਾਇਆ ॥ ਜਿਸੁ ਸਿਉ ਰਾਤਾ ਤੈਸੋ ਹੋਵੈ ਸਚੇ ਸਚਿ ਸਮਾਇਆ ॥੫॥ ਆਪੇ ਨਦਰਿ ਕਰੇ ਭਾਉ ਲਾਏ ਗੁਰ ਸਬਦੀ ਬੀਚਾਰਿ ॥ ਸਤਿਗੁਰੁ ਸੇਵਿਐ ਸਹਜੁ ਊਪਜੈ ਹਉਮੈ ਤ੍ਰਿਸਨਾ ਮਾਰਿ ॥ ਹਰਿ ਗੁਣਦਾਤਾ ਸਦ ਮਨਿ ਵਸੈ ਸਚੁ ਰਖਿਆ ਉਰ ਧਾਰਿ ॥੬॥ ਪ੍ਰਭੁ ਮੇਰਾ ਸਦਾ ਨਿਰਮਲਾ ਮਨਿ ਨਿਰਮਲਿ ਪਾਇਆ ਜਾਇ ॥ ਨਾਮੁ ਨਿਧਾਨੁ ਹਰਿ ਮਨਿ ਵਸੈ ਹਉਮੈ ਦੁਖੁ ਸਭੁ ਜਾਇ ॥ ਸਤਿਗੁਰਿ ਸਬਦੁ ਸੁਣਾਇਆ ਹਉ ਸਦ ਬਲਿਹਾਰੈ ਜਾਉ ॥੭॥ ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥ ਹਰਿ ਜੀਉ ਭਗਤਿ ਵਛਲੁ ਸੁਖਦਾਤਾ ਕਰਿ ਕਿਰਪਾ ਮੰਨਿ ਵਸਾਈ ॥ ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੮॥੧॥੧੮॥