page 642
-
ਰਾਗੁ ਸੋਰਠਿ ਵਾਰ ਮਹਲੇ ੪ ਕੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੧ ॥ ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥ ਦੰਦੀ ਮੈਲੁ ਨ ਕਤੁ ਮਨਿ ਜੀਭੈ ਸਚਾ ਸੋਇ ॥ ਸਸੁਰੈ ਪੇਈਐ ਭੈ ਵਸੀ ਸਤਿਗੁਰੁ ਸੇਵਿ ਨਿਸੰਗ ॥ ਪਰਹਰਿ ਕਪੜੁ ਜੇ ਪਿਰ ਮਿਲੈ ਖੁਸੀ ਰਾਵੈ ਪਿਰੁ ਸੰਗਿ ॥ ਸਦਾ ਸੀਗਾਰੀ ਨਾਉ ਮਨਿ ਕਦੇ ਨ ਮੈਲੁ ਪਤੰਗੁ ॥ ਦੇਵਰ ਜੇਠ ਮੁਏ ਦੁਖਿ ਸਸੂ ਕਾ ਡਰੁ ਕਿਸੁ ॥ ਜੇ ਪਿਰ ਭਾਵੈ ਨਾਨਕਾ ਕਰਮ ਮਣੀ ਸਭੁ ਸਚੁ ॥੧॥
-
ਮਃ ੪ ॥ ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥ ਗੁਰ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਡੋਲੇ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥
-
ਪਉੜੀ ॥ ਤੂ ਆਪੇ ਸਿਸਟਿ ਕਰਤਾ ਸਿਰਜਣਹਾਰਿਆ ॥ ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ ਸਵਾਰਿਆ ॥ ਦਾਤਾ ਕਰਤਾ ਆਪਿ ਆਪਿ ਭੋਗਣਹਾਰਿਆ ॥ ਸਭੁ ਤੇਰਾ ਸਬਦੁ ਵਰਤੈ ਉਪਾਵਣਹਾਰਿਆ ॥ ਹਉ ਗੁਰਮੁਖਿ ਸਦਾ ਸਲਾਹੀ ਗੁਰ ਕਉ ਵਾਰਿਆ ॥੧॥