page 643
-
ਸਲੋਕੁ ਮਃ ੩ ॥ ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥ ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ ॥ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥ ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥੧॥
-
ਮਃ ੩ ॥ ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥ ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥ ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥ ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥੨॥
-
ਪਉੜੀ ॥ ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥ ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥ ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥ ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥੨॥
-
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥
-
ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥
-
ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥
-
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥