page 644
-
ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥
-
ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥
-
ਸਲੋਕੁ ਮਃ ੩ ॥ ਜਿਉ ਤਨੁ ਕੋਲੂ ਪੀੜੀਐ ਰਤੁ ਨ ਭੋਰੀ ਡੇਹਿ ॥ ਜੀਉ ਵੰਞੈ ਚਉ ਖੰਨੀਐ ਸਚੇ ਸੰਦੜੈ ਨੇਹਿ ॥ ਨਾਨਕ ਮੇਲੁ ਨ ਚੁਕਈ ਰਾਤੀ ਅਤੈ ਡੇਹ ॥੧॥
-
ਮਃ ੩ ॥ ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥ ਜਿਉ ਮਾਜੀਠੈ ਕਪੜੇ ਰੰਗੇ ਭੀ ਪਾਹੇਹਿ ॥ ਨਾਨਕ ਰੰਗੁ ਨ ਉਤਰੈ ਬਿਆ ਨ ਲਗੈ ਕੇਹ ॥੨॥
-
ਪਉੜੀ ॥ ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥ ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥ ਇਕਨਾ ਮਾਰਗਿ ਪਾਇ ਇਕਿ ਉਝੜਿ ਪਾਇਦਾ ॥ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥੫॥
-
ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥
-
ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥