page 645
-
ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥
-
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥
-
ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥
-
ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
-
ਸਲੋਕੁ ਮਃ ੩ ॥ ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ ॥ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿ ਧਾਰਿ ॥ ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥ ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥੧॥
-
ਮਃ ੩ ॥ ਜੋ ਧੁਰਿ ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥ ਆਪਿ ਵਿਛੋੜੇਨੁ ਸੇ ਵਿਛੁੜੇ ਦੂਜੈ ਭਾਇ ਖੁਆਇ ॥ ਨਾਨਕ ਵਿਣੁ ਕਰਮਾ ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥੨॥
-
ਪਉੜੀ ॥ ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥ ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥ ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ ॥ ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥ ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥੮॥